Tuesday, March 3, 2026

ਬੀਬੀ ਜਗੀਰ ਕੌਰ ਵਲੋਂ ਬਾਬਾ ਫਰੀਦ ਜੀ ਸਬੰਧੀ ਪੁਸਤਕ ਸੰਗਤ ਅਰਪਣ

ਅੰਮ੍ਰਿਤਸਰ, 28 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਬਾਬਾ ਸ਼ੇਖ ਫਰੀਦ ਜੀ ਸਬੰਧੀ ਪੁਸਤਕ ਜਾਰੀ ਕੀਤੀ। ਇਹ ਪੁਸਤਕ ਪ੍ਰਿੰ: ਹਰਦੇਵ ਸਿੰਘ ਵੱਲੋਂ ਲਿਖੀ ਗਈ ਹੈ ਜਿਸ ਨੂੰ ਸ਼੍ਰੋਮਣੀ ਕਮੇਟੀ ਨੇ ਪ੍ਰਕਾਸ਼ਤ ਕੀਤਾ ਹੈ।ਪੁਸਤਕ ‘ਚ ਬਾਬਾ ਫਰੀਦ ਸਾਹਿਬ ਦੀ ਬਾਣੀ ਨੂੰ ਉਰਦੂ ਅਤੇ ਫਾਰਸੀ ਵਿਚ ਅਰਥਾਂ ਸਹਿਤ ਪੇਸ਼ ਕੀਤਾ ਗਿਆ ਹੈ।ਬੀਬੀ ਜਗੀਰ ਕੌਰ ਨੇ ਆਖਿਆ ਕਿ ਪ੍ਰਿੰ: ਡਾ. ਹਰਦੇਵ ਸਿੰਘ ਨੇ ਕਰੜੀ ਘਾਲਣਾ ਨਾਲ ਇਹ ਪੁਸਤਕ ਤਿਆਰ ਕੀਤੀ ਹੈ ਅਤੇ ਆਸ ਹੈ ਕਿ ਉਰਦੂ ਅਤੇ ਫਾਰਸੀ ਨੂੰ ਜਾਣਨ ਸਮਝਣ ਵਾਲੀਆਂ ਸੰਗਤਾਂ ਇਸ ਤੋਂ ਭਰਪੂਰ ਜਾਣਕਾਰੀ ਪ੍ਰਾਪਤ ਕਰਨਗੀਆਂ।ਡਾ. ਹਰਦੇਵ ਸਿੰਘ ਨੇ ਸ਼੍ਰੋਮਣੀ ਕਮੇਟੀ ਵੱਲੋਂ ਸਹਿਯੋਗ ਲਈ ਧੰਨਵਾਦ ਕੀਤਾ।
ਇਸ ਮੌਕੇ ਬੀਬੀ ਜਗੀਰ ਕੌਰ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅਹੁੱਦੇਦਾਰ ਅਤੇ ਮੈਂਬਰ ਵੀ ਮੌਜ਼ੂਦ ਸਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …