Tuesday, March 3, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ `ਏ` ਜ਼ੋਨ ਜ਼ੋਨਲ ਯੁਵਕ ਮੇਲਾ ਸੰਪਨ

ਅੰਮ੍ਰਿਤਸਰ, 29 ਨਵੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ‘ਏ’ ਜ਼ੋਨ ਜ਼ੋਨਲ ਯੁਵਕ ਮੇਲੇ ਦੀ `ਏ` ਡਿਵੀਜ਼ਨ ਦੀ ਓਵਰਆਲ ਚੈਂਪੀਅਨ ਟਰਾਫੀ ਖਾਲਸਾ ਕਾਲਜ ਅੰਮ੍ਰਿਤਸਰ ਅਤੇ `ਬੀ` ਡਿਵੀਜ਼ਨ ਦੀ ਓਵਰਆਲ ਚੈਂਪੀਅਨ ਟਰਾਫੀ ਐਸ.ਡੀ.ਐਸ.ਪੀ.ਐਮ ਕਾਲਜ ਫਾਰ ਵਿਮਨ ਰਈਆ ਨੇ ਜਿੱਤੀ।26 ਨਵੰਬਰ ਤੋਂ ਸ਼ੁਰੂ ਹੋਏ ਇਸ ਜੋਨਲ ਯੂਥ ਫੈਸਟੀਵਲ ਦੇ ਵਿਚ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀ ਕਲਾਕਾਰਾਂ ਨੇ 36 ਦੇ ਕਰੀਬ ਮੁਕਾਬਲਿਆਂ ਵਿਚ ਹਿੱਸਾ ਲਿਆ।
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ, ਪ੍ਰੋ. ਹਰਦੀਪ ਸਿੰਘ ਨੇ ਅੱਜ ਦੇ ਇਨਾਮ ਵੰਡ ਸਮਾਰੋਹ ਦੀ ਪ੍ਰਧਾਨਗੀ ਕੀਤੀ ਅਤੇ ਜੇਤੂਆਂ ਨੂੰ ਟਰਾਫੀਆਂ ਤਕਸੀਮ ਕੀਤੀਆਂ।ਦਸਮੇਸ਼ ਆਡੀਟੋਰੀਅਮ ਵਿਚ ਪੁੱਜਣ `ਤੇ ਡੀਨ ਵਿਦਿਆਰਥੀ ਭਲਾਈ ਪ੍ਰੋ. ਅਨੀਸ਼ ਦੂਆ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।ਬਲਜੀਤ ਸਿੰਘ ਸੇਖੋਂ ਸਲਾਹਕਾਰ ਯੁਵਕ ਭਲਾਈ ਵਿਭਾਗ ਤੋਂ ਇਲਾਵਾ ਵਿਭਾਗ ਦੇ ਸਟਾਫ ਮੈਂਬਰ ਹੀ ਹਾਜ਼ਰ ਸਨ।
                 `ਏ` ਡਿਵੀਜ਼ਨ ਵਿਚ ਦੂਜਾ ਸਥਾਨ ਬੀ.ਬੀ.ਕੇ.ਡੀ.ਏ.ਵੀ ਕਾਲਜ ਫਾਰ ਵੁਮਨ ਅੰਮ੍ਰਿਤਸਰ ਅਤੇ ਤੀਜਾ ਸਥਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਨੇ ਹਾਸਲ ਕੀਤਾ।`ਬੀ` ਡਿਵੀਜ਼ਨ ਵਿਚ ਦੂਜਾ ਸਥਾਨ ਸ਼ਹਿਜਾਦਾ ਨੰਦ ਕਾਲਜ ਅੰਮ੍ਰਿਤਸਰ ਅਤੇ ਤੀਜਾ ਸਥਾਨ ਖਾਲਸਾ ਕਾਲਜ ਆਫ ਲਾਅ ਅੰਮ੍ਰਿਤਸਰ ਨੇ ਪ੍ਰਾਪਤ ਕੀਤਾ।
               ਅਗਲੇ ਯੂਥ ਫੈਸਟੀਵਲ ਦੀ ਜਾਣਕਾਰੀ ਦੇਂਦਿਆਂ ਪ੍ਰੋ. ਦੂਆ ਨੇ ਦੱਸਿਆ ਕਿ ਅੰਤਰ ਜ਼ੋਨਲ ਯੁਵਕ ਮੇਲਾ 3 ਤੋਂ 6 ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਵੱਖ ਵੱਖ ਜ਼ੋਨਾਂ ਦੀਆਂ ਜੇਤੂ ਟੀਮਾਂ ਭਾਗ ਲੈਣਗੀਆਂ।
                  ਇਨ੍ਹਾਂ ਚਾਰ ਦਿਨਾਂ ਦੌਰਾਨ ਵਿਦਿਆਰਥੀਆਂ ਕਲਾਕਾਰਾ ਨੇ ਵੱਖ ਵੱਖ ਕਲਾ ਆਈਟਮਾਂ ਵਿਚ ਭਾਗ ਲਿਆ ਜਿਸ ਵਿਚ ਸਮੂਹ ਸ਼ਬਦ/ਭਜਨ, ਸਮੂਹ ਗਾਇਨ ਭਾਰਤੀ, ਲੋਕ ਸਾਜ਼, ਕਲਾਸੀਕਲ ਇੰਸਟਰੂਮੈਂਟਲ ਪਰਕਸ਼ਨ, ਕਲਾਸੀਕਲ ਇੰਸਟਰੂਮੈਂਟਲ ਨਾਨ-ਪਰਕਸ਼ਨ, ਕਲਾਸੀਕਲ ਵੋਕਲ, ਪੇਂਟਿੰਗ ਆਨ ਦ ਸਪੋਟ, ਕਲੇਅ ਮਾਡਲਿੰਗ, ਪੋਸਟਰ ਮੇਕਿੰਗ, ਕੋਲਾਜ਼, ਇੰਨਸਟਾਲੈਸ਼ਨ, ਆਨ ਦ ਸਪਾਟ ਫੋਟੋਗਰਾਫੀ, ਕਾਰਟੂਨਿੰਗ, ਪਹਿਰਾਵਾ ਪਰੇਡ, ਸਕਿੱਟ, ਮਮਿਕਰੀ, ਮਾਈਮ, ਇਕਾਂਗੀ, ਵਾਰ ਗਾਇਨ, ਕਵੀਸ਼ਰੀ, ਲੋਕ ਗੀਤ, ਗੀਤ/ਗਜ਼ਲ, ਰੰਗੋਲੀ, ਫੁਲਕਾਰੀ, ਮਹਿੰਦੀ, ਪੱਛਮੀ ਵੋਕਲ ਸੋਲੋ, ਪੱਛਮੀ ਇੰਸਟਰੂਮੈਂਟਲ, ਪੱਛਮੀ ਸਮੂਹ ਗੀਤ, ਜਨਰਲ ਡਾਂਸ, ਪੋਈਟੀਕਲ ਸਿੰਪੋਜ਼ੀਅਮ, ਐਲੋਕਿਊਸ਼ਨ, ਡੀਬੇਟ, ਕਲਾਸੀਕਲ ਡਾਂਸ ਅਤੇ ਲੋਕ ਨਾਚ ਗਿੱਧੇ ਦੇ ਮੁਕਾਬਲੇ ਸ਼ਾਮਿਲ ਸਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …