ਅੰਮ੍ਰਿਤਸਰ, 29 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਦੇ ਨਵੇਂ ਚੁਣੇ ਗਏ ਪ੍ਰਧਾਨ ਐਡਵਕੇਟ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਨਾਲ ਪਿਛਲੇ ਲੰਮੇ ਸਮੇਂ
ਤੋਂ ਜੁੜੇ ਹੋਏ ਹਨ। ਉਹ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਵੀ ਰਹੇ ਹਨ।ਬੀਤੇ ਸਾਲ ਜਨਰਲ ਹਾਊਸ ਵੱਲੋਂ ਐਡਵੋਕੇਟ ਧਾਮੀ ਨੂੰ ਸ਼੍ਰੋਮਣੀ ਕਮਟੀ ਦੇ ਆਨਰੇਰੀ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਸੀ। 1956 ਵਿਚ ਜਨਮੇ ਸ. ਹਰਜਿੰਦਰ ਸਿੰਘ ਧਾਮੀ ਬੀਏ, ਐਲਐਲਬੀ ਪਾਸ ਹਨ।ਪਿਛਲੇ 40 ਸਾਲ ਤੋਂ ਉਹ ਵਕਾਲਤ ਦੇ ਪੇਸ਼ੇ ਨਾਲ ਜੁੜੇ ਹੋਏ ਹਨ ਅਤੇ ਸਿੱਖ ਸੰਘਰਸ਼ ਦੇ ਯੋਧਿਆਂ ਦੇ ਕੇਸ ਨਿਸ਼ਕਾਮ ਲੜਦੇ ਰਹੇ ਹਨ।ਉਹ 1996 ਵਿਚ ਪਹਿਲੀ ਵਾਰ ਮੈਂਬਰ ਬਣੇ ਅਤੇ ਉਦੋਂ ਤੋਂ ਲੈ ਕੇ ਲਗਾਤਾਰ ਮੈਂਬਰ ਚੁਣੇ ਜਾਂਦੇ ਰਹੇ।ਐਡਵੋਕੇਟ ਧਾਮੀ ਸਿੱਖ ਸਰੋਕਾਰਾਂ ’ਤੇ ਡੂੰਘੀ ਪਕੜ ਰੱਖਦੇ ਹਨ ਅਤੇ ਦਿਆਨਤਦਾਰ ਧਾਰਮਿਕ ਆਗੂ ਵਜੋਂ ਜਾਣੇ ਜਾਂਦੇ ਹਨ।ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਦਸ਼ਾ ਅਤੇ ਦਿਸ਼ਾ ਨੂੰ ਹੋਰ ਉੱਪਰ ਚੁੱਕਣ ਲਈ ਹਮੇਸ਼ਾ ਹੀ ਬਿਹਤਰ ਰਾਏ ਅਤੇ ਸੁਝਾਅ ਦੇ ਕੇ ਆਪਣਾ ਯੋਗਦਾਨ ਪਾਇਆ ਹੈ।ਪ੍ਰਬੰਧਕੀ ਪੱਖ ਤੋਂ ਬੀਤੇ ਇਕ ਸਾਲ ਤੋਂ ਸਿੱਖ ਸੰਸਥਾ ਵਿਚ ਨਿਰੰਤਰ ਕਾਰਜਸ਼ੀਲ ਐਡਵੋਕੇਟ ਧਾਮੀ ਨੇ ਗੁਰਦੁਆਰਾ ਪ੍ਰਬੰਧ ਨੂੰ ਸੁਚਾਰੂ ਬਨਾਉਣ, ਵਿਦਿਅਕ ਅਦਾਰਿਆਂ ਨੂੰ ਤਰਜੀਹੀ ਤੌਰ ’ਤੇ ਸਮੇਂ ਦੇ ਹਾਣੀ ਬਨਾਉਣ ਦੇ ਨਾਲ-ਨਾਲ ਵੱਖ-ਵੱਖ ਸਿੱਖ ਜਥੇਬੰਦੀਆਂ ਨਾਲ ਨਿੱਘੇ ਰਿਸ਼ਤੇ ਕਾਇਮ ਕੀਤੇ ਹਨ।
Check Also
ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ
ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …
Punjab Post Daily Online Newspaper & Print Media