Wednesday, March 4, 2026

ਖਾਲਸਾ ਕਾਲਜ ਗਰਲਜ਼ ਸਕੂਲ ਦੀਆਂ ਵਿਦਿਆਰਥਣਾਂ ਦਾ ਸ਼ਬਦ ਗਾਇਨ ਮੁਕਾਬਲੇ ’ਚ ਸ਼ਾਨਦਾਰ ਸਥਾਨ

ਅੰਮ੍ਰਿਤਸਰ, 30 ਨਵੰਬਰ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ’ ਦੀਆਂ ਵਿਦਿਆਰਥਣਾਂ ਵਲੋਂ ਸ੍ਰੀ ਗੁਰੂ ਨਾਨਕ ਅਵਤਾਰ ਪੁਰਬ ਕਮੇਟੀ ਵਲੋਂ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ’ਚ ਭਾਗ ਲੈਂਦਿਆਂ ਸ਼ਾਨਦਾਰ ਸਥਾਨ ਹਾਸਲ ਕੀਤਾ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਉਕਤ ਕਮੇਟੀ ਵਲੋਂ ਕਰਵਾਏ ਗਏ ਮੁਕਾਬਲੇ ’ਚ ਸਕੂਲ ਦੀ ਸੀਨੀਅਰ ਟੀਮ ਨੇ ਦੂਸਰਾ ਸਥਾਨ ਹਾਸਲ ਕੀਤਾ।ਸਕੂਲ ਦੀਆਂ ਜੇਤੂ ਵਿਦਿਆਰਥਣਾਂ ਨੂੰ ਬੀਤੇ ਦਿਨੀਂ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਨਮਾਨਿਤ ਕੀਤਾ ਗਿਆ।ਪ੍ਰਿੰ: ਨਾਗਪਾਲ ਨੇ ਆਪਣੇ ਦਫ਼ਤਰ ‘ਚ ਜੇਤੂ ਵਿਦਿਆਰਥਣਾਂ ਅਤੇ ਸਕੂਲ ਦੀ ਸੰਗੀਤ ਅਧਿਆਪਕਾ ਬੀਬੀ ਹਰਲੀਨ ਕੌਰ ਨੂੰ ਵਧਾਈ ਦਿੱਤੀ।

Check Also

ਖਾਲਸਾ ਯੂਨੀਵਰਸਿਟੀ ਵਲੋਂ ਦੇਬੀ ਮਖਸੂਸਪੁਰੀ ਦਾ ਸ਼ੋਅ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਲੋਂ ਆਪਣੀਆਂ ਪ੍ਰਭਾਵਸ਼ਾਲੀ ਕਵਿਤਾਵਾਂ ਅਤੇ ਗੀਤਾਂ …