Monday, November 23, 2026

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ ‘ਤੇ ਐਡਵੋਕੇਟ ਧਾਮੀ ਨੂੰ ਗਿ. ਹਰਨਾਮ ਸਿੰਘ ਖਾਲਸਾ ਨੇ ਦਿੱਤੀ ਵਧਾਈ

ਮਹਿਤਾ ਚੌਕ, 30 ਨਵੰਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ ‘ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸੀਨੀਅਰ ਮੀਤ ਪ੍ਰਧਾਨ ਰਘੂ ਜੀਤ ਸਿੰਘ ਵਿਰਕ, ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ ਅਤੇ ਐਗਜ਼ੈਕਟਿਵ ਕਮੇਟੀ ਮੈਂਬਰਾਂ ਦੀ ਸਮੁੱਚੀ ਟੀਮ ਨੂੰ ਵਧਾਈ ਦਿੱਤੀ ਹੈ।ਪ੍ਰੋ: ਸਰਚਾਂਦ ਸਿੰਘ ਵੱਲੋਂ ਜਾਰੀ ਬਿਆਨ ‘ਚ ਸੰਤ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਐਡਵੋਕੇਟ ਧਾਮੀ ਇਕ ਸੁਲਝੇ ਹੋਏ ਇਨਸਾਨ ਹਨ ਅਤੇ ਉਹ ਸ਼੍ਰੋਮਣੀ ਕਮੇਟੀ ਨੂੰ ਦਰਪੇਸ਼ ਚੁਨੌਤੀਆਂ ਦੂਰ ਕਰਨ ‘ਚ ਸਫਲਤਾ ਹਾਸਲ ਕਰਨਗੇ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …