Sunday, April 5, 2026

ਕੇਜਰੀਵਾਲ ਨੇ ਫ਼ੌਜ ਅਤੇ ਪੁਲੀਸ ਸੈਨਿਕਾਂ ਦੇ ਪਰਿਵਾਰਾਂ ਨੂੰ ਦਿੱਤੀ ਪੰਜਵੀਂ ਗਰੰਟੀ

ਫ਼ੌਜ ਤੇ ਪੁਲੀਸ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਦੇਵਾਂਗੇ 1 ਕਰੋੜ ਦੀ ਸਨਮਾਨ ਰਾਸ਼ੀ – ਅਰਵਿੰਦ ਕੇਜਰੀਵਾਲ

ਪਠਾਨਕੋਟ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ‘ਸ਼ਹੀਦਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਸਨਮਾਨ ਰਾਸ਼ੀ’ ਦੇਣ ਦੀ ਪੰਜਵੀਂ ਗਰੰਟੀ ਪੰਜਾਬ ਵਾਸੀਆਂ ਨੂੰ ਦਿੱਤੀ ਹੈ।ਇਸ ਗਰੰਟੀ ਤਹਿਤ ਪੰਜਾਬ ਦੇ ਫ਼ੌਜੀ ਜਵਾਨ ਅਤੇ ਪੁਲੀਸ ਦੇ ਜਵਾਨ ਦੀ ਕਿਸੇ ਵੀ ਓਪਰੇਸ਼ਨ ਵਿੱਚ ਸ਼ਹਾਦਤ ਹੋਣ ’ਤੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਰਾਸ਼ੀ ਸਨਮਾਨ ਵਜੋਂ ਦੇਣ ਲਈ ‘ਆਪ’ ਦੀ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ।
                   ਵੀਰਵਾਰ ਨੂੰ ਪਠਾਨਕੋਟ ਵਿਖੇ ਤਿਰੰਗਾ ਯਾਤਰਾ ਦੌਰਾਨ ਅਰਵਿੰਦ ਕੇਜਰੀਵਾਲ ਨੇ ਆਪਣੀ ਪੰਜਵੀਂ ਗਰੰਟੀ ਦਾ ਐਲਾਨ ਕੀਤਾ।ਕੇਜਰੀਵਾਲ ਨੇ ਕਿਹਾ ਕਿ ਇਹ ਸ਼ਹੀਦਾਂ ਅਤੇ ਸੂਰਬੀਰਾਂ ਦੀ ਧਰਤੀ ਹੈ।ਭਾਰਤੀ ਫ਼ੌਜ ਵਿੱਚ ਸਭ ਤੋਂ ਜ਼ਿਆਦਾ ਜਵਾਨ ਇਸ ਧਰਤੀ ਤੋਂ ਭਰਤੀ ਹੁੰਦੇ ਹਨ।ਦੇਸ਼ ਦੀ ਸੁਰੱਖਿਆ ਅਤੇ ਸ਼ਾਂਤੀ ਵਿਵਸਥਾ ਲਈ ਫ਼ੌਜ ਦੇ ਜਵਾਨ ਅਤੇ ਪੁਲਿਸ ਦੇ ਜਵਾਨ ਕੁਰਬਾਨੀਆਂ ਦਿੰਦੇ ਹਨ ਅਤੇ ਇਨ੍ਹਾਂ ਕੁਰਬਾਨ ਹੋਣ ਵਾਲੇ ਯੋਧਿਆਂ ਦਾ ਸਨਮਾਨ ਕਰਨਾ ‘ਆਪ’ ਸਰਕਾਰ ਦੀ ਜ਼ਿੰਮੇਵਾਰੀ ਹੋਵੇਗੀ।
              ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਫ਼ੌਜੀ ਜਵਾਨ, ਪੁਲੀਸ ਦੇ ਜਵਾਨ ਅਤੇ ਸਰਕਾਰੀ ਮੁਲਾਜ਼ਮ ਦੀ ਡਿਊਟੀ ਦੌਰਾਨ ਮੌਤ ਹੋਣ ’ਤੇ ਉਨ੍ਹਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਸਨਮਾਨ ਰਾਸ਼ੀ ਵਜੋਂ ਦਿੰਦੀ ਹੈ।ਇਸ ਲਈ ਉਨ੍ਹਾਂ (ਕੇਜਰੀਵਾਲ) ਦੀ ਪੰਜਾਬ ਵਾਸੀਆਂ ਨੂੰ ਪੰਜਵੀਂ ਗਰੰਟੀ ਹੈ ਕਿ ਪੰਜਾਬ ਦੇ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਸਨਮਾਨ ਰਾਸ਼ੀ ਵਜੋਂ ਦਿੱਤੇ ਜਾਣਗੇ।

Check Also

ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …