ਅੰਮ੍ਰਿਤਸਰ, 3 ਦਸੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਜਨਵਰੀ-2022 ਦੇ ਦਸਵੀਂ/ਬਾਰ੍ਹਵੀਂ ਪਾਸ ਬੇ-
ਰੋਜਗਾਰ ਲੜਕੇ/ਲੜਕੀਆਂ (ਬਿਨ੍ਹਾਂ ਉਮਰ ਹੱਦ ਦੇ) ਲਈ ਸਵੈ-ਰੋਜਗਾਰ ਦੇ ਉਦੇਸ਼ ਨਾਲ ਚਲਾਏ ਜਾ ਰਹੇ ਵੱਖ-ਵੱਖ 6 ਮਹੀਨਿਆਂ ਦੇ ਕੋਰਸਾਂ ਦਾ ਦਾਖਲਾ 15 ਦਸੰਬਰ ਤਕ ਭਰਿਆ ਜਾ ਸਕਦਾ ਹੈ।ਇਸ ਸਾਰੇ ਕੋਰਸ ਦਸਵੀਂ ਅਤੇ ਬਾਹ੍ਹਰਵੀ ਪਾਸ ਵਿਦਿਆਰਥੀਆਂ ਲਈ ਹਨ।
ਵਿਭਾਗ ਦੇ ਡਾਇਰੈਕਟਰ ਡਾ. ਸਰੋਜ ਅਰੋੜਾ ਨੇ ਦੱਸਿਆ ਕਿ 6 ਮਹੀਨਿਆਂ ਦੇ ਸਰਟੀਫਿਕੇਟ ਕੋਰਸਾਂ ਵਿਚ ਕਟਿੰਗ ਐਂਡ ਟੇਲਰਿੰਗ, ਬਿਊਟੀ ਕਲਚਰ (ਦਸਵੀਂ ਪਾਸ ਲੜਕੀਆਂ ਵਾਸਤੇ), ਵੈਬ ਡਿਜ਼ਾਈਨਿੰਗ, ਇੰਗਲਿਸ਼ ਸਪੀਕਿੰਗ ਐਂਡ ਕਮਿਊਨੀਕੇਸ਼ਨ ਸਕਿੱਲ ਅਤੇ ਕੰਪਿਊਟਰ ਬੇਸਿਕ ਕੰਸੇਪਟ (ਬਾਰਵੀਂ ਪਾਸ ਲੜਕੇ ਅਤੇ ਲੜਕੀਆਂ ਵਾਸਤੇ) ਆਦਿ ਸ਼ਾਮਿਲ ਹਨ।
ਕੋਰਸਾਂ ਵਿੱਚ ਆਨਲਾਈਨ ਰਜਿਸਟ੍ਰੇਸ਼ਨ ਅਤੇ ਦਾਖਲਾ ਮਿਤੀ 15 ਦਸੰਬਰ 2021 ਤੱਕ ਕੀਤਾ ਜਾਵੇਗਾ। ਵਧੇਰੇ ਜਾਣਕਾਰੀ ਲਈ ਯੂਨੀਵਰਸਿਟੀ ਵੈਬਸਾਈਟ `ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ
ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …
Punjab Post Daily Online Newspaper & Print Media