ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ‘ਚ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ
ਲੜਕੀਆਂ ਨੂੰ ਵਿਆਹ ਮੌਕੇ ਦਿੱਤੀ ਜਾਂਦੀ ਅਸ਼ੀਰਵਾਦ ਸਕੀਮ ਤਹਿਤ ਜੁਲਾਈ 2021 ਤੋਂ ਪ੍ਰਾਪਤ ਅਰਜ਼ੀਆਂ ਦੇ ਆਧਾਰ ‘ਤੇ ਲੋੜਵੰਦ ਪਰਿਵਾਰਾਂ ਨੂੰ 51 ਹਜ਼ਾਰ ਰੁਪਏ ਦੇ ਹਿਸਾਬ ਨਾਲ 211 ਲਾਭਪਾਤਰੀਆਂ ਨੂੰ 1 ਕਰੋੜ 07 ਲੱਖ 61 ਹਜਾਰ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਪਹਿਲਾਂ ਸੰਗਰੂਰ ਜ਼ਿਲ੍ਹੇ ‘ਚ 21 ਹਜ਼ਾਰ ਰੁਪਏ ਦੇ ਹਿਸਾਬ ਨਾਲ 801 ਲਾਭਪਾਤਰੀਆਂ ਨੂੰ 1 ਕਰੋੜ 68 ਲੱਖ 21 ਹਜਾਰ ਰੁਪਏ ਜਾਰੀ ਕੀਤੇ ਗਏ ਸਨ ਅਤੇ ਹੁਣ ਤੱਕ ਇਸ ਯੋਜਨਾ ਤਹਿਤ ਕੁੱਲ 2 ਕਰੋੜ 75 ਲੱਖ 82 ਹਜ਼ਾਰ ਰੁਪਏ ਬਿਨੈਕਾਰਾਂ ਦੇ ਖਾਤਿਆਂ ਵਿੱਚ ਪਾਏ ਜਾ ਚੁੱਕੇ ਹਨ।
ਜ਼ਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟਗਿਣਤੀ ਅਫ਼ਸਰ ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਪਰਿਵਾਰਾਂ ਅਤੇ ਕਿਸੇ ਵੀ ਜਾਤੀ ਨਾਲ ਸਬੰਧਤ ਵਿਧਵਾ ਮਹਿਲਾਵਾਂ ਦੀਆਂ ਧੀਆਂ ਨੂੰ ਵੀ ਆਸ਼ੀਰਵਾਦ ਸਕੀਮ ਤਹਿਤ ਵਿਆਹ ਮੌਕੇ 51 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਜਾਂਦੀ ਹੈ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media