Tuesday, August 25, 2026

ਤਰਕਸ਼ੀਲਾਂ ਨੇ ਵਿਦਿਆਰਥੀਆਂ ਨੂੰ ਵਿਗਿਆਨਕ ਸੋਚ ਅਪਨਾਉਣ ਦਾ ਦਿੱਤਾ ਸੱਦਾ

ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਸੰਗਰੂਰ ਵਲੋਂ ਮਾਸਟਰ ਪਰਮ ਵੇਦ, ਨਛੱਤਰ ਸਿੰਘ ਤੇ ਰਮਨਦੀਪ ਨਦਾਮਪੁਰ ਆਧਾਰਿਤ ਟੀਮ ਵਲੋਂ ਵਿਦਿਆਰਥੀਆਂ ਅੰਦਰ ਵਿਗਿਆਨਕ ਚੇਤਨਾ ਵਿਕਸਤ ਕਰਨ ਹਿੱਤ ਚਲਾਈ ਮੁਹਿੰਮ ਦੀ ਲੜੀ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਦਾਮਪੁਰ ਵਿਖੇ ਇੱਕ ਤਰਕਸ਼ੀਲ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਤਰਕਸ਼ੀਲ ਆਗੂ ਮਾਸਟਰ ਪਰਮ ਵੇਦ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਅੰਧਵਿਸ਼ਵਾਸ਼ਾਂ, ਵਹਿਮਾਂ ਭਰਮਾਂ, ਗਲੀਆਂ ਸੜੀਆਂ ਰਸਮਾਂ ਤੇ ਰੂੜੀਵਾਦੀ ਵਿਚਾਰਾਂ ਦੀ ਦਲਦਲ ਵਿਚੋਂ ਨਿਕਲ ਕੇ ਵਿਗਿਆਨਕ ਵਿਚਾਰਾਂ ਦੇ ਚਾਨਣ ਵਿੱਚ ਆਉਣ ਦਾ ਸੱਦਾ ਦਿੱਤਾ।ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਹਿੰਮਤ, ਲਗਨ ਤੇ ਲਗਾਤਾਰਤਾ ਦੇ ਨਾਲ ਵਿਗਿਆਨਕ ਸੋਚ ਦਾ ਲੜ ਫੜ ਕੇ ਆਪਣੀ ਮੰਜ਼ਿਲ ਦੀ ਪ੍ਰਾਪਤੀ ਲਈ ਅੱਗੇ ਵਧਣ ਦਾ ਭਾਵਪੂਰਨ ਸੁਨੇਹਾ ਦਿੱਤਾ।ਤਰਕਸ਼ੀਲ ਆਗੂਆਂ ਨੇ ਵਿਦਿਆਰਥੀਆਂ ਨੂੰ ਦਿਨਾਂ, ਮਹੀਨਿਆਂ, ਰਾਸ਼ੀਆਂ ਦੇ ਨਾਵਾਂ ਤੇ ਸ਼ੁਭ ਅਸ਼ੁਭ ਦੇ ਅੰਧਵਿਸ਼ਵਾਸ਼ਾਂ ਦੇ ਸ਼ੰਕਿਆਂ ਦੀ ਨਿਵਿਰਤੀ ਕੀਤੀ।ਉਨ੍ਹਾ ਵਿਦਿਆਰਥੀਆਂ ਨੂੰ ਮਿਹਨਤ ਤੇ ਇਮਾਨਦਾਰੀ ਦੀ ਮਹੱਤਤਾ ਵੀ ਦੱਸਦਿਆਂ ਕਿਹਾ ਕਿ ਇਥੇ ਕੋਈ ਚਮਤਕਾਰ ਨਹੀ, ਘਟਨਾਵਾਂ ਵਾਪਰਦੀਆਂ ਹਨ ਤਾਂ,ਉਨਾਂ ਦੇ ਕਾਰਨ ਜਾਨਣਾ ਹੀ ਵਿਗਿਆਨ ਸੋਚ ਹੈ।ਕਿਸੇ ਕੋਲ ਵੀ ਗੈਬੀ ਸ਼ਕਤੀ ਨਹੀਂ।ਉਨ੍ਹਾਂ ਤਰਕਸ਼ੀਲ ਸੁਸਾਇਟੀ ਦੀਆ 23 ਸ਼ਰਤਾਂ ਵਾਲੀ ਚਣੌਤੀ ਬਾਰੇ ਵੀ ਜਾਣਕਾਰੀ ਦਿੱਤੀ।ਉਨ੍ਹਾਂ ਦੱਸਿਆ ਕਿ ਸੀਲਬੰਦ ਕਰੰਸੀ ਨੋਟ ਦਾ ਨੰਬਰ ਪੜ੍ਹਨਾ ਵੀ ਇਕ ਚਣੌਤੀ ਹੈ।
                 ਸਵਾਲ ਜਵਾਬ ਸੈਸ਼ਨ ਵਿੱਚ ਲੈਕਚਰਾਰ ਰਸ਼ਪਾਲ ਸਿੰਘ, ਚਰਨ ਸਿੰਘ, ਮਨਜੀਤ ਸਿੰਘ, ਹਰਪ੍ਰੀਤ ਸਿੰਘ, ਊਮੈਦ ਕੁਮਾਰ, ਗੁਰਜੀਤ ਸਿੰਘ, ਭਾਰਤ ਭੂਸ਼ਣ ਨੇ ਭਾਗ ਲਿਆ।
                ਪ੍ਰਿੰਸੀਪਲ ਪਰਮਲ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਵਿਗਿਆਨਕ ਦ੍ਰਿਸ਼ਟੀਕੋਣ ਅਪਨਾਉਣ ਦਾ ਸੁਨੇਹਾ ਦਿੱਤਾ ਤੇ ਵਿਦਿਆਰਥੀਆਂ ਨੂੰ ਵਿਗਿਆਨਕ ਵਿਚਾਰਾਂ ਦਾ ਸੱਦਾ ਦੇਣ ਲਈ ਤਰਕਸ਼ੀਲ ਟੀਮ ਦਾ ਧੰਨਵਾਦ ਕੀਤਾ।
                     ਇਸ ਮੌਕੇ ਤਰਕਸ਼ੀਲਾਂ ਨੇ ਸਕੂਲ ਲਾਇਬਰੇਰੀ ਲਈ ਸਕੂਲ ਪ੍ਰਿੰਸੀਪਲ ਨੂੰ ਤਰਕਸ਼ੀਲ ਸਾਹਿਤ ਵੀ ਭੇਟ ਕੀਤਾ।

Check Also

BBK DAV College for Women bags top University Position in Gndu Exams

Amritsar,  August 25 (Punjab Post Bureau) – BBK DAV College for Women has once again …