Friday, February 27, 2026

ਨੈਸ਼ਨਲ ਲੋਕ ਅਦਾਲਤ 11 ਦਸੰਬਰ ਨੂੰ

ਕਪੂਰਥਲਾ, 3 ਦਸੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵਲੋਂ 11 ਦਸੰਬਰ ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਪੂਰੇ ਭਾਰਤ ਦੇਸ਼ ਦੀਆਂ ਸਾਰੀਆਂ ਅਦਾਲਤਾਂ ਵਿੱਚ ਕੀਤਾ ਜਾ ਰਿਹਾ ਹੈ।
              ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਅਮਰਿੰਦਰ ਸਿੰਘ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 11 ਦਸੰਬਰ ਨੂੰ ਕਪੂਰਥਲਾ, ਫਗਵਾੜਾ, ਸੁਲਤਾਨਪੁਰ ਲੋਧੀ ਅਤੇ ਭੁਲੱਥ ਦੀਆਂ ਸਾਰੀਆਂ ਅਦਾਲਤਾਂ ਵਿੱਚ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਸ਼੍ਰੀ ਅਮਰਿੰਦਰ ਸਿੰਘ ਗਰੇਵਾਲ ਵਲੋਂ ਸਮੂਹ ਜੁਡੀਸ਼ੀਅਲ ਅਧਿਕਾਰੀਆਂ ਨੂੰ ਨੈਸ਼ਨਲ ਲੋਕ ਅਦਾਲਤ ਤੋਂ ਪਹਿਲਾਂ ਸਮੇਂ-ਸਮੇਂ ਤੇ ਪ੍ਰੀ-ਲੋਕ ਅਦਾਲਤਾਂ ਦੇ ਆਯੋਜਨ ਕਰਕੇ ਵੱਧ ਤੋਂ ਵੱਧ ਕੇਸ ਨਿਪਟਾਉਣ ਲਈ ਸਾਰੀਆਂ ਅਦਾਲਤਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ।
                 ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੈਸ਼ਨਲ ਲੋਕ ਅਦਾਲਤ ਦੌਰਾਨ ਕ੍ਰਿਮੀਨਲ ਕੰਪਾਉੂਂਡੇਬਲ ਕੇਸ, ਧਾਰਾ 138 ਐਨ.ਆਈ ਐਕਟ, ਐਮ.ਏ.ਸੀ.ਟੀ ਕੇਸ, ਵਿਵਾਹਿਕ/ਪਰਿਵਾਰਿਕ ਮਾਮਲੇ, ਲੇਬਰ ਮੈਟਰਜ਼, ਲੈਂਡ ਐਕੂਜ਼ੀਸ਼ਨ ਮੈਟਰਜ਼, ਸਿਵਲ ਕੇਸ, ਰੈਂਟ, ਬੈਂਕ ਰਿਕਵਰੀ, ਰੈਵਿਨਿਊ ਕੇਸ, ਬਿਜਲੀ ਅਤੇ ਪਾਣੀ ਬਿੱਲਾਂ ਸਬੰਧੀ, ਸਰਵਿਸ ਮੈਟਰ ਵਗੈਰਾ, ਕੇਸ ਸ਼ਾਮਿਲ ਕੀਤੇ ਜਾਣਗੇ।ਨੈਸ਼ਨਲ ਲੋਕ ਅਦਾਲਤਾਂ ਰਾਹੀਂ ਹੋਏ ਫੈਸਲੇ ਨੂੰ ਦੀਵਾਨੀ ਕੋਰਟ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੁੰਦੀ ਹੈ।ਇਸਦੇ ਫੈਸਲੇ ਖਿਲਾਫ ਕੋਈ ਅਪੀਲ ਨਹੀਂ ਹੁੰਦੀ, ਫੈਸਲੇ ਉਪਰੰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵੀ ਵਾਪਿਸ ਹੋ ਜਾਂਦੀ ਹੈ। ਨੈਸ਼ਨਲ ਲੋਕ ਅਦਾਲਤ ਦਾ ਫੈਸਲਾ ਅੰਤਿਮ ਹੁੰਦਾ ਹੈ।
                ਉਨਾਂ ਦੱਸਿਆ ਕਿ ਨੈਸ਼ਨਲ ਲੋਕ ਅਦਾਲਤ ਨੂੰ ਕਾਮਯਾਬ ਬਣਾਉਣ ਲਈ ਸਮੂਹ ਇੰਸ਼ੋਰੈਂਸ ਕੰਪਨੀਆਂ ਅਤੇ ਬੈਂਕ ਮੈਨੇਜਰਾਂ ਨਾਲ ਮੀਟਿੰਗ ਕਰਕੇ ਵੱਧ ਤੋਂ ਵੱਧ ਪ੍ਰੀ ਲਿਟੀਗੇਟੀਵ ਬੈਂਕ ਕੇਸ ਲਗਵਾਉਣ ਲਈ ਪੇ੍ਰਰਿਤ ਕੀਤਾ ਜਾ ਰਿਹਾ ਹੈ।
                 ਉਨ੍ਹਾਂ ਵਲੋਂ ਸਮੂਹ ਜੁਡੀਸ਼ੀਅਲ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਅਦਾਲਤਾਂ ਵਿੱਚ ਲੰਬਿਤ ਪਏ ਕੇਸਾਂ ਦੇ ਨਿਪਟਾਰੇ ਨੈਸ਼ਨਲ ਲੋਕ ਅਦਾਲਤ ਰਾਹੀਂ ਕਰਵਾਉਣ ਨੂੰ ਤਰਜ਼ੀਹ ਦੇਣ ਲਈ ਦੋਨਾਂ ਧਿਰਾਂ ਨੂੰ ਪ੍ਰੇਰਿਤ ਕੀਤਾ ਜਾਵੇ।
               ਉਨ੍ਹਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਹੇਸ਼ ਕੁਮਾਰ, ਚੀਫ ਜੁਡੀਸ਼ੀਅਲ ਮੈਜਿਸਟੇ੍ਰਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਵਲੋਂ ਸਮੂਹ ਬੈਂਕਾਂ ਅਤੇ ਇੰਸ਼ੋਰੈਂਸ ਕੰਪਨੀਆਂ ਦੇ ਮੈਨੇਜਰਾਂ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …