ਅੰਮ੍ਰਿਤਸਰ, 3 ਦਸੰਬਰ (ਜਗਦੀਪ ਸਿੰਘ) – ਰਣਜੀਤ ਅਖਾੜਾ ਦਮਦਮੀ ਟਕਸਾਲ ਵੈਲਫੇਅਰ ਸੁਸਾਇਟੀ ਵਡਾਲਾ ਗ੍ਰੰਥੀਆਂ, ਬਟਾਲਾ ਵੱਲੋਂ ਬੱਚਿਆਂ ਦੇ ਕੀਰਤਨ
ਗਾਇਨ, ਗੁਰਬਾਣੀ ਕੰਠ, ਕਵਿਤਾ ਗਾਇਨ ਅਤੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿੱਚ 14 ਸਾਲ ਤੱਕ ਦੇ ਬੱਚਿਆਂ ਨੇ ਭਾਗ ਲਿਆ।ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਦੀ ਚੌਥੀ ਏ ਜਮਾਤ ਦੀ ਵਿਦਿਆਰਥਣ ਗੁਰਕੀਰਤ ਕੌਰ ਨੇ ਗੁਰਬਾਣੀ ਕੰਠ ਮੁਕਾਬਲੇ ਵਿੱਚ ਦੂਜਾ ਅਤੇ ਕਵਿਤਾ ਮੁਕਾਬਲੇ ਵਿੱਚ ਤੀਜਾ ਇਨਾਮ ਪ੍ਰਾਪਤ ਕੀਤਾ।ਇਥੇ ਹੀ ਪਹਿਲੀ ਡੀ ਜਮਾਤ ਦੇ ਵਿਦਿਆਰਥੀ ਵੀਰਜੋਤ ਸਿੰਘ ਨੇ ਸੱਤ ਸਾਲ ਤੱਕ ਦੇ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ ਵਿੱਚ ਦੂਜਾ ਸਥਾਨ ਹਾਸਲ ਕੀਤਾ।
ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਅਤੇ ਸਕੂਲ ਮੈਂਬਰ ਇੰਚਾਰਜ ਪ੍ਰੋ. ਹਰੀ ਸਿੰਘ ਨੇ ਵੀ ਇਸ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਭਵਿੱਖ ਵਿੱਚ ਹੋਰ ਉਚੀਆਂ ਪ੍ਰਾਪਤੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।ਸਕੂਲ ਪ੍ਰਿੰਸੀਪਲ/ਡਾਇਰੈਕਟਰ ਡਾ. ਧਰਮਵੀਰ ਸਿੰਘ ਨੇ ਬੱਚੀ ਗੁਰਕੀਰਤ ਕੌਰ ਨੂੰ ਸ਼ਾਬਾਸ਼ ਦਿੱਤੀ ਤੇ ਬਾਕੀ ਬੱਚਿਆਂ ਨੂੰ ਉਸ ਤੋਂ ਪ੍ਰੇਰਨਾ ਲੈਣ ਲਈ ਕਿਹਾ।ਮੁੱਖ ਅਧਿਆਪਕਾ ਸ੍ਰੀਮਤੀ ਰਵਿੰਦਰ ਕੌਰ ਨਰੂਲਾ ਨੇ ਵੀ ਬੱਚੀ ਨੂੰ ਵਧਾਈ ਦਿੱਤੀ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media