ਅੰਮ੍ਰਿਤਸਰ, 4 ਦਸੰਬਰ (ਦੀਪ ਦਵਿੰਦਰ ਸਿੰਘ) – ਪੰਜਾਬ ਦੀ ਵਿਸ਼ਵ ਪ੍ਰਸਿੱਧ ਲੋਕ ਗਾਇਕਾ ਅਤੇ ਵਿਰਸਾ ਵਿਹਾਰ ਸੁਸਾਇਟੀ ਦੀ ਫਾਊਂਡਰ ਮੈਂਬਰ ਗੁਰਮੀਤ ਬਾਵਾ
ਦੀ ਯਾਦ ਵਿੱਚ ਵਿਰਸਾ ਵਿਹਾਰ ਅੰਮਿ੍ਰਤਸਰ ਵੱਲੋਂ 5 ਦਸੰਬਰ 2021 ਨੂੰ ਬਾਅਦ ਦੁਪਹਿਰ 3 ਵਜੇ ਸ਼ਰਧਾਂਜਲੀ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ।ਉਹ ਬੀਤੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ ਸਨ।ਵਿਰਸਾ ਵਿਹਾਰ ਸੁਸਾਇਟੀ ਦੇ ਪ੍ਰਧਾਨ ਕੇਵਲ ਧਾਲੀਵਾਲ, ਸਕੱਤਰ ਰਮੇਸ਼ ਯਾਦਵ ਤੇ ਭੁਪਿੰਦਰ ਸਿੰਘ ਸੰਧੂ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਸ਼ਰਧਾਂਜਲੀ ਸਮਾਗਮ ਵਿੱਚ ਅੰਮ੍ਰਿਤਸਰ ਦੀਆਂ ਵੱਖ-ਵੱਖ ਸ਼ਖਸੀਅਤਾਂ ਤੇ ਪਤਵੰਤੇ ਲੋਕ ਗਾਇਕਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਗੇ।ਸਮੂਹ ਕਲਾਕਾਰਾਂ, ਲੇਖਕਾਂ, ਨਾਟ ਪ੍ਰੇਮੀਆਂ, ਬੁੱਧੀਜੀਵੀਆਂ ਅਤੇ ਸੰਗੀਤ ਨੂੰ ਮੁਹੱਬਤ ਕਰਨ ਵਾਲੇ ਪ੍ਰੇਮੀਆਂ ਨੂੰ ਸੱਦਾ ਹੈ ਕਿ ਇਸ ਸ਼ਰਧਾਂਜਲੀ ਸਮਾਗਮ ਵਿੱਚ ਜਰੂਰ ਪਹੁੰਚਣ।
Check Also
ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …
Punjab Post Daily Online Newspaper & Print Media