Sunday, June 21, 2026

ਸ਼੍ਰੋਮਣੀ ਕਮੇਟੀ ਵੱਲੋਂ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

ਅੰਮ੍ਰਿਤਸਰ, 5 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਿਤ ਉਨ੍ਹਾਂ ਨਾਲ ਸਬੰਧਤ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਸ਼ਰਧਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਸਿਰਮਜੀਤ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ।ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਲਿਆ।
               ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸੰਗਤਾਂ ਨਾਲ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦੇ ਜੀਵਨ ਇਤਿਹਾਸ ਸਬੰਧੀ ਵਿਚਾਰ ਸਾਂਝੇ ਕੀਤੇ।ਉਨ੍ਹਾਂ ਕਿਹਾ ਕਿ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰਤਾ ਨੂੰ ਕਾਇਮ ਰੱਖਣ ਲਈ ਆਪਣੇ ਕੁਝ ਸਾਥੀ ਸਿੰਘਾਂ ਨਾਲ ਅਹਿਮਦ ਸ਼ਾਹ ਅਬਦਾਲੀ ਦੀਆਂ ਫੌਜਾਂ ਦਾ ਡੱਟ ਕੇ ਮੁਕਾਬਲਾ ਕਰਦਿਆਂ ਸ਼ਹਾਦਤ ਪ੍ਰਾਪਤ ਕੀਤੀ।
                ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਸੁਲੱਖਣ ਸਿੰਘ ਭੰਗਾਲੀ, ਸਕੱਤਰ ਸਿੰਘ, ਸੁਖਬੀਰ ਸਿੰਘ, ਓਐਸਡੀ ਸਤਬੀਰ ਸਿੰਘ ਧਾਮੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ,  ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਬਘੇਲ ਸਿੰਘ, ਸੁਖਰਾਜ ਸਿੰਘ, ਨਰਿੰਦਰ ਸਿੰਘ, ਵਧੀਕ ਮੈਨੇਜਰ ਇਕਬਾਲ ਸਿੰਘ, ਜਸਪਾਲ ਸਿੰਘ ਢੱਡੇ ਸਮੇਤ ਸੰਗਤਾਂ ਹਾਜ਼ਰ ਸਨ।

Check Also

ਸੀ.ਐਮ ਦੀ ਯੋਗਸ਼ਾਲਾ ਅਧੀਨ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਪੰਜਾਬ ਸਰਕਾਰ ਦੀ ਸਿਹਤ ਯੋਜਨਾ “ਸੀ.ਐਮ ਦੀ ਯੋਗਸ਼ਾਲਾ” ਤਹਿਤ …