Thursday, April 16, 2026

ਭਾਜਪਾ ਦਾ ਸਯੁੰਕਤ ਅਕਾਲੀ ਦਲ ਨਾਲ ਸਮਝੌਤਾ ਹੁੰਦਾ ਦੇਖ ਆਪ, ਕਾਂਗਰਸ ਤੇ ਅਕਾਲੀ ਬੌਖਲਾਹਟ ‘ਚ – ਵਿਨੋਦ ਗੁਪਤਾ

ਸੰਗਰੂਰ, 6 ਦਸੰਬਰ (ਜਗਸੀਰ ਲੌਂਗੋਵਾਲ) – ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਅਤੇ ਹਲਕੇ ਦੇ ਸੀਨੀਅਰ ਆਗੂ ਵਿਨੋਦ ਗੁਪਤਾ ਨੇ ਕਿਹਾ ਭਾਜਪਾ ਵਿੱਚ ਸ਼ਾਮਿਲ ਹੋ ਰਹੇ ਨਾਮੀ ਆਗੂਆਂ ਕਰਕੇ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਯੁੰਕਤ ਅਕਾਲੀ ਦਲ ਨਾਲ ਸਮਝੌਤਾ ਹੁੰਦਾ ਦੇਖ ਆਮ ਆਦਮੀ ਪਾਰਟੀ, ਕਾਂਗਰਸ ਅਤੇ ਅਕਾਲੀ ਬੌਖਲਾਹਟ ਵਿੱਚ ਹਨ।ਇਸ ਕਰਕੇ ਵਿਰੋਧੀ ਪਾਰਟੀਆਂ ਜਿਹੜੇ ਆਗੂ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ, ਉਨ੍ਹਾਂ ਵਿਰੁੱਧ ਵਰਤੀ ਜਾ ਰਹੀ ਘਟੀਆ ਸ਼ਬਦਾਵਲੀ ਬਹੁਤ ਹੀ ਨਿੰਦਣਯੋਗ ਹੈ।ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆ ਵਾਲੇ ਜਾਣ ਬੁੱਝ ਕੇ ਕਿਸਾਨ ਅੰਦੋਲਨ ਨੂੰ ਹਵਾ ਦੇਣ ਦਾ ਕੰਮ ਕਰ ਰਹੇ ਹਨ, ਜਦੋਂ ਦੇਸ਼ ਦੇ ਪ੍ਧਾਨ ਮੰਤਰੀ ਨਰਿੰਦਰ ਮੋਦੀ ਨੇਤਿੰਨ ਬਿੱਲ ਰੱਦ ਕਰ ਦਿੱਤੇ ਹਨ ਤੇ ਹੋਰ ਮਸਲੇ ਨੂੰ ਹੱਲ ਕਰਨ ਲਈ ਕਮੇਟੀ ਬਣਾਉਣ ਦੀ ਗੱਲ ਵੀ ਕਹੀ ਹੈ।੍ਧਾਨ ਮੰਤਰੀ ਨਰਿੰਦਰ ਮੋਦੀ ਜੋ ਵੱਡਾ ਦਿਲ ਦਿਖਾਇਆ ਹੈ, ਉਸ ਨੂੰ ਧਿਆਨ ਵਿੱਚ ਰੱਖਦੇ ਹੋਏ ਕਿਸਾਨਾਂ ਨੂੰ ਵੀ ਆਪਣਾ ਅੰਦੋਲਨ ਰੱਦ ਕਰਕੇ ਰਹਿੰਦੀਆਂ ਮੰਗਾਂ ਹੱਲ ਕਰਵਾਉਣ ਦੇ ਯਤਨ ਕਰਨੇ ਚਾਹੀਦੇ ਹਨ।ਭਾਜਪਾ ਆਗੂ ਨੇ ਕਿਹਾ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦਾ ਜੋ ਵੀ ਆਦੇਸ਼ ਹੋਵੇਗਾ ਉਹ ਉਸ ਨੂੰ ਹਲਕੇ ਦੀ ਜਨਤਾ, ਸਮੂਹ ਆਗੂਆਂ ਅਤੇ ਵਰਕਰਾਂ ਦੇ ਸਹਿਯੋਗ ਨਾਲ ਪ੍ਰਵਾਨ ਕਰਨਗੇ।

Check Also

ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …