ਅੰਮ੍ਰਿਤਸਰ, 7 ਦਸੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈ ਗਈ ਬੀ.ਕਾਮ
ਐਲ.ਐਲ.ਬੀ (5 ਸਾਲਾ ਕੋਰਸ) ਸਮੈਸਟਰ 8ਵਾਂ ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜ਼ਿਆਂ ’ਚੋਂ ਵਿਦਿਆਰਥਣ ਰੁਪਿੰਦਰ ਕੌਰ ਨੇ 430 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਪਹਿਲਾ ਸਥਾਨ ਹਾਸਲ ਕੀਤਾ।ਅਨਮੋਲਦੀਪ ਸਿੰਘ ਸੂਰਯਾ ਨੇ 421 ਤੇ ਈਸ਼ਾ ਹਾਂਡਾ ਨੇ 408 ਅੰਕਾਂ ਨਾਲ ਚੌਥਾ ਸਥਾਨ ਹਾਸਲ ਕੀਤਾ ਹੈ।
ਇਸ ਦੌਰਾਨ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਵਿਦਿਆਰਥੀਆਂ ਨੂੰ ਵਧਾਈ ਅਤੇ ਸ਼ੁਭਇੱਛਾਵਾਂ ਦਿੱਤੀਆਂ।ਕਾਲਜ ਦੇ ਡਾਇਰੈਕਟਰ ਕਮ ਪ੍ਰਿੰਸੀਪਲ ਪ੍ਰੋ: (ਡਾ.) ਜਸਪਾਲ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਦੇ ਉਜਵਲ ਭਵਿੱਖ ਲਈ ਸੰਸਥਾ ਹਮੇਸ਼ਾਂ ਯਤਨਸ਼ੀਲ ਹੈ ਤਾਂ ਕਿ ਹਰ ਵਿਦਿਆਰਥੀ ਵਰਤਮਾਨ ਸਮਾਜ ਦੀਆਂ ਚੁਣੌਤੀਆਂ ਦਾ ਸਾਹਮਣਾ ਵਧੀਆ ਢੰਗ ਨਾਲ ਕਰਦੇ ਹੋਏ ਆਪਣਾ ਮੁਕਾਮ ਹਾਸਲ ਕਰ ਸਕੇ ਅਤੇ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨਿਭਾਅ ਸਕੇ।ਉਨ੍ਹਾਂ ਕਿਹਾ ਕਿ ਉਕਤ ਤੋਂ ਇਲਾਵਾ ਹੋਰਨਾਂ ਵਿਦਿਆਰਥੀਆਂ ’ਚ ਪ੍ਰਵੀਨ ਕੌਰ ਨੇ 407 ਅੰਕ ਪ੍ਰਾਪਤ ਕਰਕੇ 5ਵਾਂ ਅਤੇ ਯੁਵਰਾਜ ਸਿੰਘ ਨੇ 405 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ 6ਵਾਂ ਸਥਾਨ ਹਾਸਲ ਕੀਤਾ ਹੈ।
ਉਨ੍ਹਾਂ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਮੈਨੇਜ਼ਮੈਂਟ ਵਲੋਂ ਸਿੱਖਿਆ ਦਾ ਵਧੀਆ ਵਾਤਾਵਰਣ ਪ੍ਰਦਾਨ ਕਰਨ ਕਰਕੇ ਹੀ ਸੰਭਵ ਹੋ ਸਕਿਆ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਹੋਰ ਵੀ ਮਿਹਨਤ ਕਰਕੇ ਆਪਣਾ ਅਤੇ ਆਪਣੇ ਕਾਲਜ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰੋ. (ਡਾ.) ਜਸਪਾਲ ਸਿੰਘ ਨੇ ਆਪਣੇ ਦਫ਼ਤਰ ਵਿਖੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਵੀ ਕਰਵਾਇਆ।
Check Also
ਛੀਨਾ ਨੇ ਖਾਲਸਾ ਯੂਨੀਵਰਸਿਟੀ ਦਾ ਆਨਲਾਈਨ ‘ਐਡਮਿਸ਼ਨ ਪੋਰਟਲ’ ਕੀਤਾ ਜਾਰੀ
ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਦਾ ਨਵਾਂ ‘ਐਡਮਿਸ਼ਨ ਪੋਰਟਲ’ ਵਿਦਿਆਰਥੀਆਂ ਲਈ …
Punjab Post Daily Online Newspaper & Print Media