Wednesday, September 16, 2026

ਡਾ. ਭੀਮ ਰਾਓ ਅੰਬੇਡਕਰ ਜੀ ਦਾ ਪ੍ਰੀ-ਨਿਵਾਰਣ ਦਿਵਸ ਮਨਾਇਆ

ਸੰਗਰੂਰ, 8 ਦਸੰਬਰ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਫ਼ਤਿਹਗੜ੍ਹ ਛੰਨਾਂ ਵਿਖੇ ਡਾ. ਭੀਮ ਰਾਓ ਸਮਾਜ ਭਲਾਈ ਸੰਸਥਾ ਵਲੋਂ ਬਾਬਾ ਸਾਹਿਬ ਜੀ ਦਾ 65ਵਾਂ ਪ੍ਰੀ-ਨਿਰਵਾਣ ਦਿਵਸ ਸ਼ਰਧਾ ਭਾਵਨਾ ਨਾਲ ਮਨਾਉਂਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫੁਲ ਭੇਂਟ ਕੀਤੇ ਗਏ।ਗੁਰਦੇਵ ਸਿੰਘ ਰੰਗੀਲਾ ਨੇ ਬਾਬਾ ਸਾਹਿਬ ਜੀ ਦੇ ਸੰਘਰਸ਼ਮਈ ਜੀਵਨ ਉਪਰ ਵਿਸਥਾਰ ਸਹਿਤ ਚਾਨਣਾ ਪਾਉਂਦਿਆਂ ਕਿਹਾ ਕਿ ਕਿਸ ਤਰ੍ਹਾਂ ਉਨ੍ਹਾਂ ਨੇ ਦ੍ਰਿੜ੍ਹ ਇਰਾਦੇ ਨਾਲ ਮਨੂਵਾਦੀ ਲੋਕਾਂ ਨਾਲ ਟੱਕਰ ਲੈ ਕੇ ਦਲਿਤਾਂ ਲਈ ਵਿੱਦਿਆ ਦਾ ਰਸਤਾ ਖੋਲਿਆ।ਸੰਸਥਾ ਸਕੱਤਰ ਸਾਥੀ ਜਸਮੇਲ ਸਿੰਘ ਜੱਸੀ ਨੇ ਦੱਸਿਆ ਕਿ ਡਾ: ਭੀਮ ਰਾਓ ਅੰਬੇਡਕਰ ਸਾਹਿਬ ਨੇ ਸਾਨੂੰ ‘ਪੜ੍ਹੋ ਜੁੜੋ ਤੇ ਸੰਘਰਸ਼ ਕਰੋ’ ਦਾ ਨਾਅਰਾ ਦਿੱਤਾ ਸੀ।
              ਇਸ ਮੌਕੇ ਡਾ: ਮਨਦੀਪ ਸਿੰਘ, ਪ੍ਰੀਤਮ ਸਿੰਘ, ਅਮਲੋਕ ਸਿੰਘ, ਨਿਰਮਲ ਸਿੰਘ, ਮਲਕੀਤ ਸਿੰਘ, ਕਰਨੈਲ ਫ਼ੌਜੀ, ਚਮਕੌਰ ਫ਼ੌਜੀ, ਨਬੰਰਦਾਰ ਕੁਲਵਿੰਦਰ ਸਿੰਘ, ਜਗਤਾਰ ਸਿੰਘ, ਪਰਮਜੀਤ ਸਿੰਘ ਪ੍ਰਧਾਨ ਸ਼੍ਰੀ ਗੁਰੂ ਰਵਿਦਾਸ ਕਮੇਟੀ ਫਤਿਹਗੜ੍ਹ ਛੰਨਾਂ ਆਦਿ ਮੌਜ਼ੂਦ ਸਨ।ਸੰਸਥਾ ਪ੍ਰਧਾਨ ਅਵਤਾਰ ਸਿੰਘ ਨੇ ਆਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ।

Check Also

ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …