ਸੰਗਰੂਰ, 8 ਦਸੰਬਰ (ਜਗਸੀਰ ਲੌਂਗੋਵਾਲ) – ਮੁੱਢਲਾ ਸਿਹਤ ਕੇਂਦਰ ਮਹਿਲਾਂ ਵਿਖੇ ਮਲਟੀਪਰਪਜ਼ ਹੈਲਥ ਇੰਪਲਾਈਜ ਯੂਨੀਅਨ ਪੰਜਾਬ ਬਲਾਕ ਕੌਹਰੀਆਂ ਦੀ
ਮੀਟਿੰਗ ਬਲਾਕ ਪਰਧਾਨ ਹਰਭਜਨ ਸਿੰਘ ਦਿਓਲ ਦੀ ਅਗਵਾਈ ਵਿੱਚ ਹੋਈ।ਜਥੇਬੰਦੀ ਦੇ ਸੂਬਾ ਪ੍ਰੈਸ ਸਕੱਤਰ ਜਗਤਾਰ ਸਿੰਘ ਸਿੱਧੂ ਨੇ ਦੱਸਿਆ ਕਿ ਮੀਟਿੰਗ ਵਿੱਚ ਮਲਟੀਪਰਪਜ਼ ਕੇਡਰ ਨੂੰ ਦਰਪੇਸ਼ ਮਸ਼ਕਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।ਕਈ ਚਲੰਤ ਮਸਲਿਆਂ ਬਾਰੇ ਚਰਚਾ ਕੀਤੀ ਗਈ ਅਤੇ ਜਥੇਬੰਦੀ ਦਾ ਵਿਸਥਾਰ ਕੀਤਾ ਗਿਆ।ਮੀਟਿੰਗ ਵਿੱਚ ਹਰਭਜਨ ਸਿੰਘ ਦਿਓਲ ਨੂੰ ਪ੍ਰਧਾਨ, ਸੁਖਵੀਰ ਦਾਸ ਜਨਰਲ ਸਕੱਤਰ, ਮੁਨੀਸ਼ ਕੁਮਾਰ ਖਜਾਨਚੀ, ਦਲਵੀਰ ਸਿੰਘ ਮੀਤ ਪ੍ਰਧਾਨ, ਰਜਿੰਦਰ ਸਿੰਘ ਪ੍ਰੈਸ ਸਕੱਤਰ, ਲਖਵਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ, ਸੁਰਜੀਤ ਕੌਰ ਸੀਨੀਅਰ ਮੀਤ ਪ੍ਰਧਾਨ, ਜਸਵੀਰ ਕੌਰ ਸਹਾਇਕ ਸਕੱਤਰ, ਬਨੀਤਾ ਰਾਣੀ ਸਹਾਇਕ ਕੈਸ਼ੀਅਰ, ਜਰਨੈਲ ਸਿੰਘ ਮੁੱਖ ਸਲਾਹਕਾਰ ਅਤੇ ਦਰਸ਼ਨ ਸਿੰਘ ਸਰਪ੍ਰਸਤ ਚੁਣੇ ਗਏ।ਐਨ.ਐਚ.ਐਮ ਮੁਲਾਜ਼ਮਾਂ ਦੀ ਪੂਰਨ ਹਮਾਇਤ ਕੀਤੀ ਗਈ।ਮੀਟਿੰਗ ਵਿੱਚ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਚੰਨੀ ਸਰਕਾਰ ਦਾ 36000 ਮੁਲਾਜ਼ਮ ਪੱਕੇ ਕਰਨ ਦਾ ਜੁਮਲਾ ਪੰਜਾਬ ਦੇ ਸਮੁੱਚੇ ਮੁਲਾਜ਼ਮ ਚੰਗੀ ਤਰ੍ਹਾਂ ਜਾਣ ਗਏ ਹਨ।ਅੱਜ ਦੀ ਮੀਟਿੰਗ ਵਿੱਚ ਮਲਟੀਪਰਪਜ਼ ਭੈਣਾਂ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਈਆਂ।ਜਿੰਨਾ ਵਿੱਚ ਪਰਮਜੀਤ ਕੌਰ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ, ਅਮਰਜੀਤ ਕੌਰ, ਅੰਜੂ ਰਾਣੀ, ਇੰਦਰਜੀਤ ਕੌਰ, ਨੀਨਾ ਰਾਣੀ ਅਤੇ ਪਰਵੀਨ ਕੌਰ ਆਦਿ ਸ਼ਾਮਲ ਸਨ।ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਦੇ ਸੂਬਾਈ ਆਗੂ ਅਸ਼ੋਕ ਕੁਮਾਰ ਕੈਸ਼ੀਅਰ ਅਤੇ ਜਿਲ੍ਹੇ ਦੀ ਟੀਮ ਤੋਂ ਸੁਖਪਾਲ ਸਿੰਘ ਰਾਜਵੀਰ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ ।
ਇਸ ਮੌਕੇ ਜਰਨੈਲ ਸਿੰਘ ਮਲਟੀਪਰਪਜ਼ ਹੈਲਥ ਸੁਪਰਵਾਈਜਰ, ਨਿਰਪਾਲ ਸਿੰਘ ਅਤੇ ਸਾਰੇ ਬਲਾਕ ਅਹੁੱਦੇਦਾਰ ਅਤੇ ਮੈਂਬਰ ਮੌਜ਼ੂਦ ਸਨ।ਉਧਰ ਸਰਬਸੰਮਤੀ ਨਾਲ ਹੋਈ ਇਸ ਚੋਣ ‘ਤੇ ਜਥੇਬੰਦੀ ਦੇ ਸੂਬਾ ਪ੍ਰਧਾਨ ਕੁਲਬੀਰ ਸਿੰਘ ਢਿੱਲੋਂ, ਗਗਨਦੀਪ ਸਿੰਘ ਬਠਿੰਡਾ, ਗੁਲਜ਼ਾਰ ਖਾਂ ਸੰਗਰੂਰ ਨੇ ਵਧਾਈ ਦਿੰਦਿਆਂ ਕਿਹਾ ਕਿ ਸਰਕਾਰਾਂ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦਾ ਟਾਕਰਾ ਕਰਨ ਲਈ ਜਥੇਬੰਦਕ ਇਕਮੁੱਠਤਾ ਬਹੁਤ ਜਰੂਰੀ ਹੈ।
Check Also
ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ
ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …
Punjab Post Daily Online Newspaper & Print Media