ਪਠਾਨਕੋਟ, 8 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਾਉਣ ਦੇ ਲਈ
ਅਹਿਮ ਉਪਰਾਲੇ ਕੀਤੇ ਜਾ ਰਹੇ ਹਨ।ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ ਨੇ ਦੱਸਿਆ ਕਿ ਜੋ ਵੀ ਕੋਈ ਬੇ-ਰੋਜ਼ਗਾਰ ਪ੍ਰਾਰਥੀ ਆਪਣਾ ਕਾਰੋਬਾਰ ਸ਼ੁਰੂ ਕਰਨਾ ਚਾਹੁੰਦਾ ਹੈ ਤਾਂ ਉਹ ਆਪਣੀ ਪ੍ਰਤੀ ਬੇਨਤੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਦੇ ਸਕਦਾ ਹੈ।ਉਨ੍ਹਾਂ ਦੱਸਿਆ ਕਿ 09-12-2021 ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਉਰੋ ਪਠਾਨਕੋਟ ਵਿਖੇ ਜਿਲ੍ਹਾ ਪੱਧਰ ‘ਤੇ ਸਵੈ-ਰੋਜਗਾਰ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ ਜਿਸ ਵਿੱਚ ਵੱਖ-ਵੱਖ ਵਿਭਾਗ ਦੇ ਨੁਮਾਇੰਦਿਆਂ ਵਲੋਂ ਸਿਰਕਤ ਕੀਤੀ ਜਾਵੇਗੀ।ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਬੇ-ਰੋਜ਼ਗਾਰ ਪ੍ਰਾਰਥੀ ਜੋ ਸਵੈ-ਰੋਜ਼ਗਾਰ ਸਕੀਮਾਂ ਤਹਿਤ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਕਰਜ਼ਾ ਲੈਣ ਦਾ ਚਾਹਵਾਨ ਹੈ।ਉਹ ਪ੍ਰਾਰਥੀ 9-12-2021 ਨੂੰ ਸਵੇਰੇ 10:00 ਵਜੇ ਤੋਂ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਉਰੋ ਪਠਾਨਕੋਟ ਜਿਲ੍ਹਾ ਪ੍ਰੰਬਧਕੀ ਕੰਪਲੈਕਸ ਵਿਚ ਆ ਕੇ ਲਾਭ ਲੈ ਸਕਦੇ ਹਨ।ਜਿਨ੍ਹਾਂ ਪ੍ਰਾਰਥੀਆਂ ਦੀਆਂ ਪ੍ਰਤੀ ਬੇਨਤੀਆਂ ਪ੍ਰਾਪਤ ਹੋਣਗੀਆਂ ਉਨ੍ਹਾਂ ਨੂੰ ਆਪਣਾ ਕਾਰੋਬਾਰ ਸਥਾਪਤ ਕਰਨ ਲਈ ਕਰਜ਼ਾ ਦਿਵਾੳੇਣ ਲਈ ਪਹਿਲ ਦੇ ਆਧਾਰ ‘ਤੇ ਉਪਰਾਲੇ ਕੀਤੇ ਜਾਣਗੇ।
ਪਰਸ਼ੋਤਮ ਸਿੰਘ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਹੁਨਰ ਵਿਕਾਸ ਅਤੇ ਟ੍ਰੇਨਿੰਗ ਅਫਸਰ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਵਧੇਰੇ ਜਾਣਕਾਰੀ ਲਈ ਉਹ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਦੇ ਹੈਲਪ-ਲਾਈਨ ਨੰਬਰ 7657825214 ‘ਤੇ ਸਪੰਰਕ ਕਰ ਸਕਦੇ ਹਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media