Thursday, September 17, 2026

ਲਹਿਰਾਗਾਗਾ ਨਿਵਾਸੀ ਪੀਣ ਵਾਲੇ ਪਾਣੀ ਦੀ ਗੰਭੀਰ ਸਮੱਸਿਆ

ਮੁਸ਼ਕਲ ਦੇ ਹੱਲ ਲਈ 14 ਦਸੰਬਰ ਨੂੰ ਨਗਰ ਕੌਂਸਲ ਦਫ਼ਤਰ ਅੱਗੇ ਦੇਵਾਂਗੇ ਧਰਨਾ – ਪਰਮਿੰਦਰ ਢੀਂਡਸਾ
ਸੰਗਰੂਰ, 9 ਦਸੰਬਰ (ਜਗਸੀਰ ਲੌਂਗੋਵਾਲ) – ਹਲਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਪ੍ਰੈਸ ਬਿਆਨ ਰਾਹੀਂ ਕਿਹਾ ਕਿ ਪਿਛਲੇ ਕਾਫ਼ੀ ਸਮੇਂ ਤੋਂ ਲਹਿਰਾਗਾਗਾ ਦੇ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਗੰਭੀਰ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਸਿਤਮ ਦੀ ਗੱਲ ਹੈ ਕਿ ਪ੍ਰਸਾਸ਼ਨ ਦੀ ਬੇਧਿਆਨੀ ਕਾਰਨ ਪੀਣ ਵਾਲੇ ਪਾਣੀ ਦਾ ਸੰਕਟ ਹੋਰ ਗੰਭੀਰ ਹੁੰਦਾ ਜਾ ਰਿਹਾ ਹੈ ਤੇ ਸੱਤਾਧਾਰੀ ਪਾਰਟੀ ਨੇ ਇਸ ਸਬੰਧੀ ਚੁੱਪ ਧਾਰੀ ਹੋਈ ਹੈ।ਉਹਨਾਂ ਕਿਹਾ ਕਿ ਸ਼ਹਿਰ ਵਾਸੀ ਕਈ ਦਿਨਾਂ ਤੋਂ ਪਾਣੀ ਦੀ ਮੰਗ ਨੂੰ ਲੈ ਕੇ ਲਗਾਤਾਰ ਨਗਰ ਕੌਂਸਲ ਦਫ਼ਤਰ ਦੇ ਅਧਿਕਾਰੀਆਂ ਉਪਰ ਦਬਾਅ ਪਾ ਰਹੇ ਹਨ।ਢੀਂਡਸਾ ਨੇ ਚਿੰਤਾਵਨੀ ਭਰੇ ਲਹਿਜੇ ‘ਚ ਕਿਹਾ ਕਿ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇ। ਜੇਕਰ ਪ੍ਰਸਾਸ਼ਨ ਨੇ ਇਸ ਸੰਕਟ ਦਾ ਹੱਲ ਨਾ ਕੀਤਾ ਤਾਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ 14 ਦਸੰਬਰ ਤੋਂ ਪ੍ਰਸਾਸ਼ਨ ਦੇ ਦਫ਼ਤਰ ਅੱਗੇ ਧਰਨਾ ਦੇਵੇਗਾ।ਉਹਨਾਂ ਕਿਹਾ ਕਿ ਲਹਿਰਾਗਾਗਾ ਦੀ ਵਾਟਰ ਸਪਲਾਈ ਨਹਿਰੀ ਪਾਣੀ ਉਪਰ ਨਿਰਭਰ ਹੈ ਤੇ ਨਹਿਰ ਬੰਦ ਹੋਣ ਕਾਰਨ ਪਾਣੀ ਸਟੋਰ ਕਰਨ ਵਾਲੇ ਸਾਰੇ ਟੈਂਕ ਖਾਲੀ ਹੋ ਗਏ ਹਨ।ਉਧਰ ਵਾਟਰ ਵਰਕਸ ਦੇ ਚਾਰੇ ਬੋਰਵੈਲ ਵੀ ਬੰਦ ਹੋ ਗਏ।ਜਿਸ ਕਾਰਨ ਸ਼ਹਿਰ ਅੰਦਰ ਪੀਣ ਵਾਲੇ ਪਾਣੀ ਨੂੰ ਲੈ ਕੇ ਹਾਹਾਕਾਰ ਮੱਚੀ ਹੋਈ ਹੈ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …