Wednesday, April 8, 2026

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ‘ਸਮਾਜ ’ਚ ਔਰਤਾਂ ਦੀ ਭੂਮਿਕਾ’ ’ਤੇ ਸੈਮੀਨਾਰ

ਹਰੇਕ ਮੁਸ਼ਕਿਲ ਨੂੰ ਇਕ ਚੁਣੌਤੀ ਵਜੋਂ ਅਪਨਾਉਣ ਵਿਦਿਆਰਥੀ – ਜਸਵਿੰਦਰ ਸਿੰਘ

ਅੰਮ੍ਰਿਤਸਰ, 10 ਦਸੰਬਰ (ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਸਿੱਖਿਆ, ਜਮਹੂਰੀ ਕਦਰਾਂ-ਕੀਮਤਾਂ, ਸਿਹਤ, ਨੈਤਿਕਤਾ ਅਤੇ ਸਮਾਜਦੇ ਉਥਾਨ ’ਚ ਔਰਤਾਂ ਦੀ ਭੂਮਿਕਾ ਸਬੰਧੀ ਸੈਮੀਨਾਰ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਸ: ਨਾਨਕ ਸਿੰਘ ਦੇ ਸਹਿਯੋਗ ਨਾਲ ਕਰਵਾਏ ਇਸ ਸੈਮੀਨਾਰ ਨੂੰ ਮਾਨਚੈਸਟਰ ਯੂ.ਕੇ ਤੋਂ ਸ: ਜਸਵਿੰਦਰ ਸਿੰਘ ਖਾਲਸਾ ਜੋ ਇਕ ਉੱਘੇ ਵਿਦਵਾਨ ਹਨ ਅਤੇ ਵੱਡੀ ਗਿਣਤੀ ’ਚ ਵੱਖ ਵੱਖ ਦੇਸ਼ਾਂ ਦਾ ਦੌਰਾ ਕਰ ਚੁੱਕੇ ਹਨ, ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਜ਼ਿੰਦਗੀ ਦੇ ਤਜ਼ਰਬੇ ਅਤੇ ਵਿਸ਼ਵ ਪੱਧਰ ਨਾਮਣਾ ਖੱਟਣ ਵਾਲੀਆਂ ਔਰਤਾਂ ਦੀ ਸਮਾਜ ’ਚ ਮਹੱਤਵਪੂਰਨ ਭੂਮਿਕਾ ਬਾਰੇ ਸੰਬੋਧਨ ਕੀਤਾ।
                 ਉਨ੍ਹਾਂ  ਮਦਨ ਟਰੇਸਾ, ਕਲਪਨਾ ਚਾਵਲਾ, ਝਾਂਸੀ ਦੀ ਰਾਣੀ, ਸਾਨੀਆ ਮਿਰਜ਼ਾ, ਸਾਇਨਾ ਨੇਹਵਾਲ, ਮੈਰੀ ਕੋਮ, ਪਿ੍ਰਆ ਝਿੰਗਨ ਆਦਿ ਨਾਮਵਰ ਔਰਤਾਂ ਦੀ ਉਦਾਹਰਣ ਦਿੰਦਿਆਂ ਵਿਦਿਆਰਥਣਾਂ ਨੂੰ ਸਿੱਖਿਆ ਦੇ ਨਾਲ ਹੋਰਨਾਂ ਸਰਗਰਮੀਆਂ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਕਿਸੇ ਵੀ ਦੇਸ਼ ਅਤੇ ਸਮਾਜ ਦੀ ਉਨਤੀ ’ਚ ਔਰਤਾਂ ਦਾ ਅਹਿਮ ਯੋਗਦਾਨ ਹੁੰਦਾ ਹੈ ਅਤੇ ਅਜੋਕੇ ਸਮੇਂ ’ਚ ਕਈ ਅਜਿਹੀਆਂ ਉਦਾਹਰਣਾਂ ਹਨ ਜੋ ਦੇਸ਼ ਅਤੇ ਸਮਾਜ ਲਈ ਇਕ ਸੇਧ ਬਣੀਆਂ।ਉਨ੍ਹਾਂ ਵਿਦਿਆਰਥਣਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਉਹ ਖੁਦ ਨੂੰ ਕਮਜ਼ੋਰ ਨਾ ਸਮਝਣ, ਸਗੋਂ ਹਰੇਕ ਆਉਣ ਵਾਲੀ ਮੁਸ਼ਕਿਲ ਨੂੰ ਇਕ ਚੁਣੌਤੀ ਵਜੋਂ ਲੈਣ ਅਤੇ ਮਨ ’ਚ ਨਿਸ਼ਚਾ ਕਰ ਲਵੇ ਕਿ ਇਸ ਚੁਣੌਤੀ ’ਤੇ ਖਰਾ ਉਤਰਣਾ ਹੈ।
                 ਪ੍ਰਿੰ: ਨਾਨਕ ਸਿੰਘ ਨੇ ਕਿਹਾ ਕਿ ਸ: ਜਸਵਿੰਦਰ ਸਿੰਘ ਦੁਆਰਾ ਵਿਦਿਆਰਥਣਾਂ ਨੂੰ ਉਤਸ਼ਾਹਿਤ ਕਰਦਿਆਂ ਦਿੱਤੀ ਗਈ ਜਾਣਕਾਰੀ ਉਨ੍ਹਾਂ ਨੂੰ ਜੀਵਨ ’ਚ ਅਹਿਮ ਮੁਕਾਮ ਹਾਸਲ ਕਰਨ ਲਈ ਸਹਾਈ ਸਿੱਧ ਹੋਵੇਗੀ।ਉਨ੍ਹਾਂ ਕਿਹਾ ਕਿ ਜਸਵਿੰਦਰ ਸਿੰਘ ਨੇ ਸਮਾਜ ਦੀ ਆਪਣਾ ਅਹਿਮ ਯੋਗਦਾਨ ਪਾਉਣ ਵਾਲੀਆਂ ਔਰਤਾਂ ਦਾ ਜ਼ਿਕਰ ਕਰਦਿਆਂ ਵਿਦਿਆਰਥੀਆ ’ਚ ਨਵੀਂ ਰੂਹ ਫੂਕੀ ਹੈ।ਪ੍ਰਿੰ. ਨਾਨਕ ਸਿੰਘ ਨੇ ਮੁੱਖ ਮਹਿਮਾਨ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਦਗਾਰੀ ਤਸਵੀਰ ਭੇਟ ਕੀਤੀ।
              ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਹਾਜ਼ਰ ਸਨ।

Check Also

ਖਾਲਸਾ ਮੈਨੇਜਮੈਂਟ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਨੌਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ …