Monday, November 23, 2026

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨੇ ਜਿਲ੍ਹਾ ਨੋਡਲ ਅਫਸਰਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਪਠਾਨਕੋਟ, 10 ਦਸੰਬਰ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਦੀਆਂ ਆਮ ਚੋਣਾਂ-20੨੨ ਅਧੀਨ ਅੱਜ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸੰਯਮ ਅਗਰਵਾਲ ਦੀ ਪ੍ਰਧਾਨਗੀ ਵਿੱਚ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਜਿਸ ਦੋਰਾਨ ਉਨ੍ਹਾਂ ਨੇ ਵਿਧਾਨ ਸਭਾ ਚੋਣਾਂ-2022 ਅਧੀਨ ਵੱਖ-ਵੱਖ ਬਣਾਈਆਂ ਗਈਆਂ ਕਮੇਟੀਆਂ ਦੇ ਕਾਰਜ਼ਾਂ ‘ਤੇ ਰੋਸ਼ਨੀ ਪਾਈ।ਸੁਭਾਸ਼ ਚੰਦਰ ਵਧੀਕ ਡਿਪਟੀ ਕਮਿਸ਼ਨਰ (ਜ), ਜਗਨੂਰ ਸਿੰਘ ਗਰੇਵਾਲ ਸਹਾਇਕ ਕਮਿਸ਼ਨਰ ਜਨਰਲ, ਲਖਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਗੁਰਸਿਮਰਨ ਸਿੰਘ ਢਿਲੋਂ ਐਸ.ਡੀ.ਐਮ ਪਠਾਨਕੋਟ, ਸਰਬਜੀਤ ਸਿੰਘ ਤਹਿਸੀਲਦਾਰ ਚੋਣਾਂ ਅਤੇ ਵੱਖ ਵੱਖ ਬਣਾਈਆਂ ਕਮੇਟੀਆਂ ਦੇ ਨੋਡਲ ਅਫਸਰ ਇਸ ਸਮੇਂ ਹਾਜ਼ਰ ਸਨ।
             ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨੇ ਵਿਧਾਨ ਸਭਾ ਚੋਣਾਂ-2022 ਅਧੀਨ ਜਿਲ੍ਹਾ ਪਠਾਨਕੋਟ ਵਿੱਚ ਗਠਿਤ ਕੀਤੀਆਂ ਵੱਖ ਵੱਖ ਕਮੇਟੀਆਂ ਦੇ ਜਿਲ੍ਹਾ ਨੋਡਲ ਅਫਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਵਿਧਾਨ ਸਭਾ ਚੋਣਾਂ-2022 ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਜਿਲ੍ਹਾ ਪਠਾਨਕੋਟ ਲਈ ਵੱਖ ਵੱਖ ਕਮੇਟੀਆਂ ਗਠਿਤ ਕਰ ਲਈਆਂ ਗਈਆਂ ਹਨ ਅਤੇ ਚੋਣਾ-੨੦22 ਨੂੰ ਸਫਲਤਾ ਪੂਰਵਕ ਕਰਵਾਉਣ ਲਈ 10, 17 ਅਤੇ 24 ਦਸੰਬਰ ਨੂੰ ਜਿਲ੍ਹਾ ਪੱਧਰ ‘ਤੇ ਨੋਡਲ ਅਫਸਰਾਂ ਦੇ ਲਈ ਟ੍ਰੇਨਿੰਗ ਰੱਖੀ ਗਈ ਹੈ ਅਤੇ ਸਾਰੀਆਂ ਕਮੇਟੀਆਂ ਦੇ ਨੋਡਲ ਅਫਸਰ ਉਪਰੋਕਤ ਟ੍ਰੇਨਿੰਗ ਲਈ ਆਪ ਹਾਜ਼ਰ ਹੋਣਗੇ ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …