ਅੰਮ੍ਰਿਤਸਰ, 10 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਕਿਸਾਨ ਸੰਘਰਸ਼ ਦੀ ਜਿੱਤ ’ਤੇ ਤਸੱਲੀ ਦਾ ਪ੍ਰਗਟਾਵਾ
ਕਰਦਿਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਇਥੇ ਸਥਿਤ ਮੁੱਖ ਦਫ਼ਤਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਅੰਤ੍ਰਿੰਗ ਕਮੇਟੀ ਵੱਲੋਂ ਕਈ ਹੋਰ ਅਹਿਮ ਫੈਸਲੇ ਵੀ ਲਏ ਗਏ ਹਨ।ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ 13 ਦਸੰਬਰ ਨੂੰ ਕਿਸਾਨ ਆਗੂਆਂ ਦਾ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਨਮਾਨ ਕਰੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਕਿਸਾਨ ਸੰਘਰਸ਼ ਦੌਰਾਨ ਕਿਸਾਨਾਂ ਦੀ ਸਹਿਯੋਗੀ ਰਹੀ ਹੈ ਅਤੇ ਭਵਿੱਖ ਵਿਚ ਵੀ ਕਿਸਾਨਾਂ ਨਾਲ ਚਟਾਨ ਵਾਂਗ ਖੜ੍ਹੀ ਰਹੇਗੀ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media