Friday, March 13, 2026

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਨੇ ਧਾਰਮਿਕ ਮੁਕਾਬਲੇ ’ਚ ਹਾਸਲ ਕੀਤੀਆਂ ਸ਼ਾਨਦਾਰ ਪ੍ਰਾਪਤੀਆਂ

ਅੰਮ੍ਰਿਤਸਰ, 10 ਦਸੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਦਸਤਾਰ, ਕੀਰਤਨ ਅਤੇ ਗੁਰਬਾਣੀ ਕੰਠ ਮੁਕਾਬਲੇ ’ਚ ਭਾਗ ਲੈਦਿਆਂ ਸ਼ਾਨਦਾਰ ਪ੍ਰਾਪਤੀਆ ਹਾਸਲ ਕੀਤੀਆ ਹਨ।ਇਨ੍ਹਾਂ ਪ੍ਰਾਪਤੀਆਂ ’ਤੇ ਕੌਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਅਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ।
                    ਇਸ ਸਬੰਧੀ ਪ੍ਰਿੰ:  ਗੋਗੋਆਣੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਤਨਾਮ ਸਰਬ ਕਲਿਆਣ ਟਰੱਸਟ ਵਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੀਤੇ ਦਿਨੀਂ ਗੁਰਦੁਆਰਾ ਸੰਗਰਾਣਾ ਸਾਹਿਬ ਵਿਖੇ ਧਾਰਮਿਕ ਮੁਕਾਬਲੇ ਕਰਵਾਏ ਗਏ ਸਨ।ਉਨ੍ਹਾਂ ਦੱਸਿਆ ਕਿ ਦਸਤਾਰ ਮੁਕਾਬਲੇ ’ਚ ਵਤਨਦੀਪ ਸਿੰਘ ਨੇ ਪਹਿਲਾ ਸਥਾਨ, ਕੀਰਤਨ ਮੁਕਾਬਲੇ ’ਚ ਸ਼ਮਸ਼ੇਰ ਸਿੰਘ, ਸੁਖਜਿੰਦਰ ਸਿੰਘ ਅਤੇ ਸੋਭਾਪ੍ਰੀਤ ਸਿੰਘ ਨੇ ਪਹਿਲਾ ਸਥਾਨ ਅਤੇ ਗੁਰਬਾਣੀ ਕੰਠ ਮੁਕਾਬਲੇ ’ਚ ਅਮਨਪ੍ਰੀਤ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ।
               ਇਸ ਮੌਕੇ ਪ੍ਰਿੰ: ਡਾ. ਗੋਗੋਆਣੀ ਨੇ ਸੰਗੀਤ ਅਧਿਆਪਕ ਅੰਮ੍ਰਿਤਪਾਲ ਸਿੰਘ ਤੇ ਧਾਰਮਿਕ ਅਧਿਆਪਕਾ ਦਵਿੰਦਰ ਕੌਰ ਨੂੰ ਵਧਾਈ ਦਿੰਦਿਆ ਕਿਹਾ ਕਿ ਆਉਣ ਵਾਲੇ ਸਮੇ ’ਚ ਗੁਰਮਤਿ ਸੰਗੀਤ ਅਤੇ ਗੁਰਬਾਣੀ ਸਿੱਖਣ ਵਾਲੇ ਵਿਦਿਆਰਥੀਆਂ ਨੂੰ ਹੋਰ ਉਤਸ਼ਾਹਿਤ ਕੀਤਾ।

Check Also

ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …