Friday, May 22, 2026

ਵਿਗਿਆਨ ਮੁਕਾਬਲਿਆਂ ‘ਚ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਸੰਗਰੂਰ, 11 ਦਸੰਬਰ (ਜਗਸੀਰ ਲੌਂਗੋਵਾਲ) – ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰੋਂ ਦੇ ਵਿਦਿਆਰਥੀਆਂ ਨੇ ਸਿੱਖਿਆ ਵਿਭਾਗ ਵਲੋਂ ਕਰਵਾਈ ਗਈ 29ਵੀਂ ਬਾਲ ਵਿਗਿਆਨ ਕਾਂਗਰਸ ਵਿਚ ਭਾਗ ਲੈ ਕੇ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ।ਗਾਈਡ ਅਧਿਆਪਕਾ ਮੈਡਮ ਅਮਨਜੋਤ ਦੀ ਅਗਵਾਈ ਹੇਠ ਇਸ ਸਕੂਲ ਦੇ ਵਿਦਆਰਥੀਆਂ ਨੇ ਸੀਨੀਅਰ ਵਰਗ ਵਿਚ ਦੂਜਾ ਤੇ ਜੂਨੀਅਰ ਵਰਗ ਵਿਚ ਤੀਜ਼ਾ ਸਥਾਨ ਪ੍ਰਾਪਤ ਕੀਤਾ ਹੈ।ਹੁਣ ਇਹ ਵਿਦਿਆਰਥੀ ਰਾਜ ਪੱਧਰੀ ਵਿਗਿਆਨ ਕਾਂਗਰਸ ਵਿੱਚ ਭਾਗ ਲੈਣਗੇ।ਜੇਤੂ ਵਿਦਿਆਰਥੀਆਂ ਤੇ ਸਕੂਲ ਦੀ ਵਿਗਿਆਨ ਟੀਮ ਸੁਖਚੈਨ ਸਿੰਘ (ਸਟੇਟ ਐਵਾਰਡੀ) ਮੈਡਮ ਵੰਦਨਾ ਮੈਡਮ ਅਮਨਜੋਤ ਅਤੇ ਤਰਸੇਮ ਚੰਦ ਦਾ ਪ੍ਰਿੰਸੀਪਲ ਡਾ. ਓਮ ਪ੍ਰਕਾਸ਼ ਸੇਤੀਆ ਨੇ ਸਕੂਲ ਪਹੁੰਚਣ ’ਤੇ ਸਨਮਾਨ ਅਤੇ ਸਵਾਗਤ ਕੀਤਾ ਹੈ।

Check Also

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਕੀਤਾ ਜਾ ਸਕਦਾ ਹੈ ਅਪਲਾਈ- ਜਿਲ੍ਹਾ ਬਾਲ ਸੁਰੱਖਿਆ ਅਫਸਰ

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟਰੇਸ਼ਨ 31 …