ਫੀਜ਼ੀਓਥਰੈਪੀ ਡਾਕਟਰਾਂ ਦੀ ਕਾਨਫਰੰਸ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਦਾ ਅਹੁੱਦਾ ਸੰਭਾਲਣ ਤੋਂ ਲੈ ਕੇ ਹੁਣ ਤੱਕ ਤਿੰਨ ਮਹੀਨਿਆਂ ਤੋਂ ਵੀ ਘੱਟ ਸਮੇਂ
ਵਿੱਚ ਲਗਪਗ 60 ਲੋਕ ਹਿੱਤੂ ਫੈਸਲੇ ਲਏ ਅਤੇ ਉਨ੍ਹਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕੀਤਾ ਹੈ।ਕੈਬਨਿਟ ਮੰਤਰੀ ਓ.ਪੀ ਸੋਨੀ ਨੇ ਫੀਜ਼ੀਓਥਰੈਪੀ ਡਾਕਟਰਾਂ ਦੀ ਕਾਨਫਰੰਸ ਦਾ ਉਦਘਾਟਨ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਮੁੱਖ ਮੰਤਰੀ ਚੰਨੀ ਨੇ ਬਿਜਲੀ ਦੇ ਖੇਤਰ ਵਿੱਚ ਕਈ ਲੀਹੋਂ-ਹਟਵੇਂ ਫੈਸਲੇ ਲਏ ਗਏ ਹਨ।ਜਿਨ੍ਹਾਂ ਵਿੱਚ 2 ਕਿਲੋਵਾਟ ਤੱਕ ਵਾਲੇ ਘਰੇਲੂ ਖੱਪਤਕਾਰਾਂ ਦੇ ਬਕਾਏ ਮੁਆਫ ਕੀਤੇ ਗਏ।ਜਿਸ ਨਾਲ 20 ਲੱਖ ਪਰਿਵਾਰਾਂ ਨੂੰ 1500 ਕਰੋੜ ਰੁਪਏ ਦੀ ਰਾਹਤ ਮਿਲੀ।ਇਸੇ ਤਰ੍ਹਾਂ 7 ਕਿਲੋਵਾਟ ਤੱਕ ਵਾਲੇ ਘਰੇਲੂ ਖੱਪਤਕਾਰਾਂ ਲਈ ਪ੍ਰਤੀ ਯੂਨਿਟ 3 ਰੁਪਏ ਦੀ ਕਟੌਤੀ ਕੀਤੀ ਗਈ।ਜਿਸ ਨਾਲ 69 ਲੱਖ ਪਰਿਵਾਰਾਂ ਨੂੰ 3316 ਕਰੋੜ ਰੁਪਏ ਦੀ ਰਾਹਤ ਮਿਲੀ।ਸਰਕਾਰ ਵਲੋਂ ਬਿਜਲੀ ਖਰੀਦ ਸਮਝੌਤੇ ਵੀ ਰੱਦ ਕਰਨ ਦਾ ਫੈਸਲਾ ਕੀਤਾ ਗਿਆ।ਜਿਸ ਦੇ ਸਬੰਧ ਵਿਚ ਪੰਜਾਬ ਵਿਧਾਨ ਸਭਾ ਵਿਚ ਬਿੱਲ ਪਾਸ ਕੀਤੇ ਜਾ ਚੁੱਕੇ ਹਨ।ਵਾਜ਼ਬ ਦਰਾਂ ‘ਤੇ ਨਿਰਵਿਘਨ ਬਿਜਲੀ ਸਪਲਾਈ ਕਰਨ ਨੂੰ ਯਕੀਨੀ ਬਣਾਉਣ ਦੀ ਕੋਸ਼ਿਸ਼ ਵਜੋਂ ਪੰਜਾਬ ਸਰਕਾਰ ਨੇ 250 ਮੈਗਾਵਾਟ ਸੂਰਜੀ ਊਰਜਾ ਘੱਟ ਦਰਾਂ 2.33 ਰੁਪਏ ਤੋਂ 2.34 ਰੁਪਏ ਪਤੀ ਯੂਨਿਟ ਖਰੀਦਣ ਦਾ ਫੈਸਲਾ ਕੀਤਾ ਹੈ ।ਜਿਸ ਲਈ ਟੈਂਡਰ ਸੂਬਾ ਸਰਕਾਰ ਨੇ ਪ੍ਰਵਾਨ ਕਰ ਲਏ ਹਨ।ਇਹ ਕੀਮਤਾਂ ਪਿਛਲੀ ਅਕਾਲੀ-ਭਾਜਪਾ ਸਰਕਾਰ ਵਲੋਂ ਕੀਤੇ ਬਿਜਲੀ ਖਰੀਦ ਸਮਝੌਤਿਆਂ ਨਾਲੋ 87 ਫੀਸਦੀ ਘੱਟ ਹਨ ਜੋ 17.91 ਰੁਪਏ ਪ੍ਰਤੀ ਯੂਨਿਟ ਸਨ।
ਇਸੇ ਤਰ੍ਹਾਂ ਪੇਂਡੂ ਵਿਕਾਸ ਦੇ ਸਬੰਧ ਵਿੱਚ ਲਾਲ ਲਕੀਰ ਦੇ ਅੰਦਰ ਲੋਕਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰਾ ਘਰ, ਮੇਰੇ ਨਾਮ’ ਸਕੀਮ ਲਾਗੂ ਕੀਤੀ ਗਈ ਜਿਸ ਤਹਿਤ 55 ਪਿੰਡਾਂ ਦੇ 4846 ਘਰਾਂ ਨੂੰ ਲਾਭ ਦਿੱਤਾ ਜਾ ਚੁੱਕਾ ਹੈ, ਜਦਕਿ ਦਸੰਬਰ, 2022 ਤੱਕ ਲਾਲ ਲਕੀਰ ਅੰਦਰ ਸਾਰੇ ਘਰਾਂ ਨੂੰ ਸ਼ਾਮਲ ਕਰ ਲਿਆ ਜਾਵੇਗਾ।ਪੇਂਡੂ ਇਲਾਕਿਆਂ ਵਿੱਚ ਯੋਗ ਪਰਿਵਾਰਾਂ ਨੂੰ 5-5 ਮਰਲੇ ਦੇ ਪਲਾਟ ਅਲਾਟ ਕਰਨ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ।ਦੋ ਮਹੀਨਿਆਂ ਦੇ ਘੱਟ ਸਮੇਂ ਵਿਚ 30,000 ਲੋਕਾਂ ਨੂੰ ਸੰਨਦਾਂ ਦਿੱਤੀਆਂ ਜਾ ਚੁੱਕੀਆਂ ਹਨ।
ਸੋਨੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪੰਚਾਇਤਾਂ ਦੀਆਂ ਜਲ ਸਪਲਾਈ ਸਕੀਮਾਂ ਦੇ ਸਬੰਧ ਵਿੱਚ 1168 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਵੀ ਮੁਆਫ ਕਰ ਦਿੱਤੇ ਹਨ ਅਤੇ ਨਾਲ ਹੀ ਇਹਨਾਂ ਜਲ ਸਪਲਾਈ ਸਕੀਮਾਂ ਦੇ ਭਵਿੱਖੀ ਬਿਜਲੀ ਬਿਲ ਵੀ ਸਰਕਾਰ ਵਲੋਂ ਅਦਾ ਕੀਤੇ ਜਾਣਗੇ।ਇਸੇ ਤਰ੍ਹਾਂ ਪੇਂਡੂ ਜਲ ਸਪਲਾਈ (ਆਰ.ਡਬਲਿਊ.ਐਸ) ਕੁਨੈਕਸ਼ਨਾਂ ਲਈ ਮਹੀਨਾਵਾਰ ਵਾਟਰ ਸਰਵਿਸ ਚਾਰਜਿਜ਼ ਵੀ 166 ਰੁਪਏ ਤੋਂ ਘਟਾ ਕੇ 50 ਰੁਪਏ ਕਰ ਦਿੱਤੇ ਗਏ ਹਨ।ਇਸ ਤਰ੍ਹਾਂ ਸਾਰੇ ਦੇ ਫੈਸਲੇ ਸਾਰੇ ਵਰਗਾਂ ਲਈ ਕੀਤੇ ਗਏ ਹਨ।ਉਨ੍ਹਾਂ ਕਾਨਫਰੰਸ ਨੂੰ ਸੰਬੋਧਨ ਕਰਦੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਫੀਜੀਓਥਰੈਪੀ ਕੌਂਸਲ ਦੇ ਬਿੱਲ ਨੂੰ ਪਾਸ ਕਰਦੀ ਹੈ ਤਾਂ ਪੰਜਾਬ ਵਿੱਚ ਸਭ ਤੋਂ ਪਹਿਲਾਂ ਕੌਂਸਲ ਗਠਿਤ ਕੀਤੀ ਜਾਵੇਗੀ।ਉਨ੍ਹਾਂ ਫੀਜ਼ੀਓਥਰੈਪੀ ਡਾਕਟਰਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦੇ ਡਾਕਟਰਾਂ ਬਿਨਾ ਦਵਾਈ ਤੋਂ ਇਲਾਜ਼ ਕਰਕੇ ਸਮਾਜ ਦੀ ਸੇਵਾ ਕਰ ਰਹੇ ਹਨ।ਦੇਸ਼ ਭਰ ਤੋਂ ਆਏ 1500 ਦੇ ਕਰੀਬ ਫੀਜੀਓਥਰੈਪੀ ਡਾਕਟਰਾਂ ਨੇ ਕਾਨਫਰੰਸ ਵਿੱਚ ਹਿੱਸਾ ਲਿਆ।
ਇਸ ਮੌਕੇ ਡਾਕਟਰ ਸੰਜੀਵ ਝਾਅ ਪ੍ਰਧਾਨ ਇੰਡੀਆ ਡਾਕਟਰ ਜਤਿੰਦਰ ਸ਼ਰਮਾ ਪ੍ਰਧਾਨ ਪੰਜਾਬ ਡਾਕਟਰ ਐਚ.ਐਸ.ਬਾਵਾ ਡਾਕਟਰ ਰੁਚੀ ਡਾਕਟਰ ਜੋਨੀ ਜੋਂਸ ਡਾਕਟਰ ਮਸਰਤ ਡਾਕਟਰ ਬਲਰਾਜ ਡਾਕਟਰ ਸੁਖਦੇਵ ਸਿੰਘ ਡਾਕਟਰ ਕ੍ਰਾਂਤੀ ਹਾਜ਼ਰ ਸਨ।
Punjab Post Daily Online Newspaper & Print Media