Monday, March 16, 2026

ਦਿੱਲੀ ਮੋਰਚਾ ਫਤਹਿ ਕਰਕੇ ਵਾਪਸ ਆਏ ਕਿਸਾਨਾਂ ਦਾ ਕੀਤਾ ਭਰਵਾਂ ਸੁਆਗਤ

ਸੰਗਰੂਰ, 12 ਦਸੰਬਰ (ਜਗਸੀਰ ਲੌਂਗੋਵਾਲ) – ਕੇਂਦਰ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਵਿਰੋਧੀ ਕਾਨੂੰਨਾਂ ਖਿਲਾਫ਼ ਦਿੱਲੀ ਵਿਖੇ 400 ਦਿਨਾਂ ਤੋਂ ਚੱਲ ਰਹੇ ਕਿਸਾਨੀ ਸੰਘਰਸ਼ ਕਾਰਨ ਆਖਿਰਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਖੇਤੀ ਕਾਨੂੰਨ ਵਾਪਸ ਲੈਣ ਲਈ ਮਜ਼ਬੂਰ ਹੋਣਾ ਪਿਆ।ਕਿਸਾਨਾਂ ਨੇ ਜਿੱਤ ਪ੍ਰਾਪਤ ਕਰਕੇ ਪੰਜਾਬ ਲਈ ਵਾਪਸੀ ਕਰ ਦਿੱਤੀ।ਅੱਜ ਦਿੱਲੀ ਮੋਰਚਾ ਫਤਿਹ ਕਰਕੇ ਕਸਬਾ ਲੌਂਗੋਵਾਲ ਵਿਖੇ ਪੁੱਜੇ ਕਿਸਾਨ ਆਗੂਆਂ ਪਰਗਟ ਸਿੰਘ, ਜਰਨੈਲ ਸਿੰਘ, ਗੁਰਪਾਲ ਸਿੰਘ, ਸਰਪੰਚ ਮੱਖਣ ਸਿੰਘ, ਮੇਜਰ ਸਿੰਘ ਅਤੇ ਰਾਮ ਸਿੰਘ ਦਾ ਸਥਾਨਕ ਪੈਸਟੀਸਾਈਡ ਯੂਨੀਅਨ ਦੇ ਪ੍ਰਧਾਨ ਮੰਗਤ ਰਾਏ ਮੰਗੂ ਨੇ ਭਰਵਾਂ ਸਵਾਗਤ ਕੀਤਾ।ਮੰਗੂ ਨੇ ਕਿਹਾ ਕਿ ਜਿਨ੍ਹਾਂ ਕਿਸਾਨਾਂ ਨੇ ਦੇਸ਼ ਵਾਸੀਆਂ ਦੀ ਭਲਾਈ ਲਈ ਠੰਢ ਤੇ ਗਰਮੀ ਆਪਣੇ ਸਿਰ ਉੱਪਰ ਹੰਢਾਈ, ਉਨ੍ਹਾਂ ਦਾ ਬਣਦਾ ਮਾਣ ਸਨਮਾਨ ਕਰਨਾ ਸਾਡਾ ਸਭ ਦਾ ਫਰਜ਼ ਬਣਦਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਾਂਗ ਕੇਂਦਰ ਵੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਬਣਦਾ ਮੁਆਵਜ਼ਾ ਦੇਵੇ ।

Check Also

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …