ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਮੁੱਖੀ ਅਤੇ ਦਿੱਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਡਾ: ਇੰਦਰਬੀਰ ਸਿੰਘ ਨਿੱਜ਼ਰ
ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਤੋਂ 2022 ਦੀਆਂ ਚੋਣਾਂ ਵਿੱਚ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਉਤਾਰੇ ਜਾਣ ਤੋਂ ਬਾਅਦ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਡਾ. ਇੰਦਰਬੀਰ ਸਿੰਘ ਨਿੱਜ਼ਰ ਦੁਰਗਿਆਣਾ ਤੀਰਥ ਵਿਖੇ ਨਤਮਸਤਕ ਹੋਏ।ਉਨ੍ਹਾਂ ਨੇ ਸਾਥੀਆਂ ਸਮੇਤ ਭਜਨ ਸੁਣੇ ਤੇ ਪ੍ਰੀਕਰਮਾ ਕੀਤੀ।ਮੰਦਿਰ ਕਮੇਟੀ ਵਲੋਂ ਡਾ: ਨਿੱਜ਼ਰ ਦਾ ਸਨਮਾਨ ਕੀਤਾ ਗਿਆ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਨਿੱਜ਼ਰ ਨੇ ਕਿਹਾ ਕਿ ਉਹ ਮਾਤਾ ਰਾਣੀ ਦਾ ਆਸ਼ੀਰਵਾਦ ਲੈਣ ਆਏ ਹਨ।ਉਨ੍ਹਾਂ ਪੰਜਾਬ ਦੀ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ 2022 ਦੀਆਂ ਚੋਣਾਂ ਵਿਚ `ਆਪ` ਨੂੰ ਉਮੀਦਵਾਰਾਂ ਨੂੰ ਵੱਡੇ ਬਹੁਮਤ ਨਾਲ ਜਿਤਾ ਕੇ ਪੰਜਾਬ ਵਿਚ ਸਰਕਾਰ ਲਿਆਉਣ।ਉਨ੍ਹਾਂ ਨਾਲ ਆਈ.ਟੀ ਵਿੰਗ ਪੰਜਾਬ ਦੇ ਜਨਰਲ ਸਕੱਤਰ ਵਿਜੈ ਗਿੱਲ, ਹਰਵਿੰਦਰ ਸਿੰਘ ਡਾਇਮੰਡ, ਨਰਿੰਦਰ ਮਰਵਾਹਾ, ਗੁਰਵਿੰਦਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ‘ਚ ਪਾਰਟੀ ਵਰਕਰ ਹਾਜ਼ਰ ਸਨ।
Check Also
ਖਾਲਸਾ ਕਾਲਜ ਸੈਨਿਕ ਸਕੂਲ ਦਾ ‘ਸੈਨਿਕ ਸਕੂਲ’ ਕਪੂਰਥਲਾ ਦੇ ਵਫ਼ਦ ਨੇ ਕੀਤਾ ‘ਪਹਿਲਾ ਨਿਰੀਖਣ’ ਦੌਰਾ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਸੈਨਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਉਚ …
Punjab Post Daily Online Newspaper & Print Media