Thursday, September 17, 2026

ਡਿਪਟੀ ਕਮਿਸ਼ਨਰ ਵਲੋਂ ਆਡੀਓ ਵਿਜ਼ੁਅਲ ਵੋਟਰ ਜਾਗਰੂਕਤਾ ਵੈਨ ਝੰਡੀ ਦੇ ਕੇ ਰਵਾਨਾ

ਅੰਮ੍ਰਿਤਸਰ, 14 ਦਸੰਬਰ (ਸੁਖਬੀਰ ਸਿੰਘ) – ਆ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਵੋਟਰਾਂ ਨੂੰ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਦੋ ਆਡੀਓ ਵਿਜ਼ੁਅਲ ਵੋਟਰ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਖਹਿਰਾ ਨੇ ਇਸ ਸਮੇਂ ਕਿਹਾ ਕਿ ਇਹ ਦੋਵੇਂ ਵੈਨਾਂ ਮੁੱਖ ਚੋਣ ਅਫਸਰ ਵਲੋ ਵੋਟਰਾਂ ਨੂੰ ਜਾਗਰੂਕ ਕਰਨ ਲਈ ਭੇਜੀਆਂ ਗਈਆਂ ਹਨ।ਇਹ ਵੈਨਾਂ ਅਗਲੇ 30 ਦਿਨਾਂ ਤੱਕ ਜਿਲੇ੍ਹ ਦੇ ਹਰੇਕ ਹਲਕੇ ਵਿੱਚ ਜਾ ਕੇ ਵੋਟਰਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨਗੀਆਂ।
                ਉਨਾਂ ਦੱਸਿਆ ਕਿ ਦੋਵੇਂ ਵੈਨਾਂ ਵਿੱਚ ਵੱਡੀਆਂ ਸਕਰੀਨਾਂ ਲਗਾਈਆਂ ਗਈਆਂ ਹਨ ਅਤੇ ਇਹ ਵੈਨਾਂ ਪਹਿਲਾਂ ਹੈਰੀਟੇਜ਼ ਸਟਰੀਟ, ਅਟਾਰੀ ਵਾਹਗਾ ਬਾਰਡਰ ਅਤੇ ਹੋਰ ਪ੍ਰਮੁੱਖ ਸਥਾਨਾਂ ‘ਤੇ ਵੋਟਰਾਂ ਨੂੰ ਜਾਗਰੂਕ ਕਰਨਗੀਆਂ।ਇਸ ਵੈਨ ਦਾ ਮੁੱਖ ਉਦੇਸ਼ ਲੋਕਾਂ ਨੂੰ ਵੋਟਾਂ ਸਬੰਧੀ ਹਰ ਤਰ੍ਹਾਂ ਦੀ ਜਾਣਕਾਰੀ, ਨਵੀਂ ਵੋਟ ਬਣਾਉਣ ਜਾਂ ਸ਼ਿਕਾਇਤ ਕਰਨ ਸਬੰਧੀ ਐਪਾਂ ਦੀ ਜਾਣਕਾਰੀ ਦਿੰਦੀਆਂ ਹਨ।ਇਸ ਤੋਂ ਪਹਿਲਾਂ ਵੀ 11 ਜਾਗਰੂਕਤਾ ਵੈਨਾਂ ਜਿਲੇ੍ਹ ਵਿੱਚ ਚੱਲ ਰਹੀਆਂ ਹਨ। ਖਹਿਰਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਯੋਗ ਵੋਟਰ ਵੋਟ ਬਨਾਉਣ ਤੋਂ ਵਾਂਝਾ ਨਾ ਰਹੇ।ਉਹਨਾਂ ਕਿਹਾ ਕਿ ਚੋਣ ਸਬੰਧੀ ਜਾਣਕਾਰੀ ਲਈ ਮੁਫਤ ਟੋਲ ਫਰੀ ਨੰਬਰ 1950 ਤੇ ਸੰਪਰਕ ਕਰ ਸਕਦਾ ਹੈ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …