ਸੰਗਰੂਰ, 15 ਦਸੰਬਰ (ਜਗਸੀਰ ਲੌਂਗੋਵਾਲ ) – ਦੀ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੁਨਾਮ ਵਲੋਂ ਪੈਨਸ਼ਨ ਦਿਵਸ ਸਥਾਨਕ ਸਿਵ ਨਿਕੇਤਨ ਧਰਮਸ਼ਾਲਾ ਵਿਖੇ
ਕੱਲ੍ਹ 17 ਦਸੰਬਰ ਦਿਨ ਸ਼ੁਕਰਵਾਰ ਨੂੰ ਬਹੁਤ ਵੱਡੀ ਪੱਧਰ ਤੇ ਅਤੇ ਪੂੂੇ ਜ਼ੋਰ ਸ਼ੋਰ ਨਾਲ ਮਨਾਇਆ ਜਾ ਰਿਹਾ ਹੈ।ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਭੁਪਿੰਦਰ ਸਿੰਘ ਛਾਜਲੀ ਪ੍ਰਧਾਨ ਅਤੇ ਜੀਤ ਸਿੰਘ ਬੰਗਾ ਨੇ ਦੱਸਿਆ ਹੈ ਕੇ ਇਸ ਸਮਾਗਮ ਨੂੰ ਕਾਮਯਾਬ ਕਰਨ ਲਈ ਬਣਾਈਆਂ ਗਈਆਂ ਕਮੇਟੀਆਂ ਨੇ ਪੂਰੀ ਤਿਆਰੀ ਕਰ ਲਈ ਹੈ।ਪੈਨਸ਼ਨ ਦਿਵਸ ਦੇ ਮੁੱਖ ਮਹਿਮਾਨ ਐਸ.ਡੀ.ਐਮ ਜਸਪ੍ਰੀਤ ਸਿੰਘ ਹੋਣਗੇ।ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸਮਰਪਿਤ ਸਾਲ 2022 ਦਾ ਕਲੰਡਰ ਜਾਰੀ ਕੀਤਾ ਜਾਵੇਗਾ ਤੇ 75 ਸਾਲ ਦੀ ਉਮਰ ਪੂਰੀ ਕਰ ਚੁੱਕੇ ਪੈਨਸ਼ਨਰਾਂ ਦਾ ਅਤੇ ਸਭ ਤੋਂ ਵੱਡੀ ਉਮਰ ਦੇ ਪੈਨਸ਼ਨਰ ਦਾ ਸਨਮਾਨ ਵੀ ਕੀਤਾ ਜਾਵੇਗਾ।
ਇਸ ਮੌਕੇ ਪੈਨਸ਼ਨਰਾਂ ਨਾਲ ਸਬੰਧਤ ਮੰਗਾਂ ਤੇ ਸਮੱਸਿਆਵਾਂ ਤੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਅਤੇ ਜਾਣੂ ਕਰਵਾਇਆ ਜਾਵੇਗਾ।ਪੈਨਸ਼ਨ ਦਿਵਸ ਸਬੰਧੀ ਪੈਨਸ਼ਨਰਾਂ ਵਿੱਚ ਪੂਰਾ ਉਤਸ਼ਾਹ ਪਾਇਆ ਜਾ ਰਿਹਾ ਹੈ। ਆਗੂਆਂ ਨੇ ਸਮੂਹ ਪੈਨਸ਼ਨਰਾਂ ਨੂੰ ਠੀਕ 10 ਵਜੇ ਸਮਾਗਮ ਵਿੱਚ ਪੁੱਜਣ ਦੀ ਅਪੀਲ ਕੀਤੀ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media