ਸੰਗਰੂਰ, 15 ਦਸੰਬਰ (ਜਗਸੀਰ ਲੌਂਗੋਵਾਲ) – ਲਹਿਰਾਗਾਗਾ ਦੇ ਨਜ਼ਦੀਕੀ ਪਿੰਡ ਲੇਹਲ ਖੁਰਦ ਵਿਖੇ ਸੰਨ 1971 ਦੀ ਜੰਗ ਵਿੱਚ ਸ਼ਹੀਦ ਹੋਏ ਪਰਮਵੀਰ ਚੱਕਰ ਵਿਜੇਤਾ ਸ਼ਹੀਦ ਗੁਰਜੰਟ ਸਿੰਘ ਦੀ ਯਾਦ ਨੂੰ ਸਮਰਪਿਤ 53ਵਾਂ ਯਾਦਗਾਰੀ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ।ਜਿਸ ਵਿੱਚ ਇਲਾਕੇ ਦੇ ਜੰਮਪਲ ਤੇ ਸੀਨੀਅਰ ਪੱਤਰਕਾਰ ਅਸ਼ੋਕ ਮਸਤੀ ਪ੍ਰਧਾਨ ਲੋਕ ਕਲਾ ਮੰਚ ਵੈਲਫੇਅਰ ਕਮੇਟੀ ਲਹਿਰਾਗਾਗਾ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਫਿਲਮੀ ਅਦਾਕਾਰ ਮਨਜੀਤ ਸ਼ਰਮਾ ਜੇ.ਈ ਨੇ ਦੱਸਿਆ ਕਿ ਪ੍ਰਧਾਨ ਅਸ਼ੋਕ ਮਸਤੀ ਪਿਛਲੇ ਲੰਮੇ ਸਮੇਂ ਤੋਂ ਪੰਜਾਬੀ ਸੱਭਿਆਚਾਰ ਦੀ ਸੇਵਾ ਕਰ ਰਹੇ ਹਨ ਤੇ ਉਨ੍ਹਾਂ ਦੀ ਅਗਵਾਈ ਹੇਠ ਹੁਣ ਤੱਕ 150 ਦੇ ਕਰੀਬ ਗਾਇਕ ਅਤੇ ਗੀਤਕਾਰਾ ਨੂੰ ਸਨਮਾਨਿਤ ਕੀਤਾ ਜਾ ਚੁੱਕਾ ਹੈ।
ਜਿਕਰਯੋਗ ਹੈ ਕਿ ਪ੍ਰਧਾਨ ਅਸ਼ੋਕ ਮਸਤੀ ਦੀ ਰਹਿਨੁਮਾਈ ਹੇਠ ਲਹਿਰਾਗਾਗਾ ਵਿਖੇ ਹਰ ਸਾਲ ਵਿਸ਼ਾਲ ਸੱਭਿਆਚਾਰਕ ਮੇਲਾ ਵੀ ਕਰਵਾਇਆ ਜਾਂਦਾ ਹੈ ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …