Sunday, July 20, 2025
Breaking News

ਪੰਜਾਬ ਤਕਨੀਕੀ ਯੂਨੀਵਰਸਿਟੀ ਵਿਖੇ ਰਾਜ ਪੱਧਰੀ ਹਾਈਐਂਡ ਰੋਜ਼ਗਾਰ ਮੇਲਾ ਅੱਜ

ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਕਰਨਗੇ ਪ੍ਰਧਾਨਗੀ

ਕਪੂਰਥਲਾ, 16 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਤੇ ਸਵੈ ਰੁਜ਼ਗਾਰ ਲਈ ਕਾਬਿਲ ਬਣਾਉਣ ਦੇ ਮੰਤਵ ਨਾਲ ਆਈ.ਕੇ ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਵਿਖੇ ਰਾਜ ਪੱਧਰੀ ਹਾਈਐਂਡ ਰੋਜ਼ਗਾਰ ਤੇ ਸਵੈ ਰੁਜ਼ਗਾਰ ਲੋਨ ਮੇਲਾ 17 ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ।
                 ਸੂਬਾ ਪੱਧਰੀ ਮੇਲੇ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਤਕਨੀਕੀ ਸਿੱਖਿਆ, ਬਾਗਬਾਨੀ ਤੇ ਭੌਂਅ ਰੱਖਿਆ ਮੰਤਰੀ ਰਾਣਾ ਗੁਰਜੀਤ ਸਿੰਘ ਦਸੰਬਰ ਦੇ ਪਹਿਲੇ ਹਫਤੇ ਲਗਾਏ ਗਏ ਰੋਜ਼ਗਾਰ ਮੇਲੇ ਦੌਰਾਨ ਨੌਕਰੀਆਂ ਲਈ ਚੁਣੇ ਗਏ 270 ਨੌਜਵਾਨਾਂ ਨੂੰ ਸਨਮਾਨਿਤ ਕਰਨਗੇ।ਪੰਜਾਬ ਭਰ ਤੋਂ ਚੁਣੇ ਗਏ ਇਨ੍ਹਾਂ ਨੌਜਵਾਨਾਂ ਵਿਚੋਂ 70 ਨੂੰ ਸਵੈ ਰੁਜ਼ਗਾਰ ਦੇ ਖੇਤਰ ਵਿਚ ਸ਼ਾਨਦਾਰ ਕਾਰਗੁਜ਼ਾਰੀ ਲਈ ਅਤੇ 200 ਨੂੰ ਨਾਮੀ ਕੰਪਨੀਆਂ ਵਿੱਚ ਨੌਕਰੀਆਂ ਪ੍ਰਾਪਤ ਕਰਨ ਲਈ ਸਨਮਾਨਿਤ ਕੀਤਾ ਜਾਵੇਗਾ।
                 ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉਪਲ ਨੇ ਦੱਸਿਆ ਕਿ ਰਾਜ ਪੱਧਰੀ ਮੇਲੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਉਨਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਸਰਕਾਰ ਦੇ ਤਕਨੀਕੀ ਸਿੱਖਿਆ ਤੇ ਰੋਜ਼ਗਾਰ ਉਤਪਤੀ ਵਿਭਾਗ ਵਲੋਂ ਲਾਏ ਜਾ ਰਹੇ ਰੋਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਹਾ ਲੈਣ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …