ਪਠਾਨਕੋਟ, 16 ਦਸੰਬਰ (ਪੰਜਾਬ ਪੋਸਟ ਬਿਊਰੋ) – ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਰਾਹੀਂ ਪ੍ਰਾਪਤ ਹੋਏ
ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮੁਹੰਮਦ ਗੁਲਜ਼ਾਰ, ਮਾਨਯੋਗ ਜਿਲਾ ਅਤੇ ਸੈਸਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਦੀ ਅਗਵਾਈ ਹੇਠ 15.12.2021 ਨੂੰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ ਪਠਾਨਕੋਟ ਵਿਖੇ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਸੈਮੀਨਾਰ ਲਗਾਇਆ ਗਿਆ।
ਰੰਜੀਵ ਪਾਲ ਸਿੰਘ ਚੀਮਾ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਪਠਾਨਕੋਟ ਅਤੇ ਉਨਾਂ ਦੇ ਨਾਲ ਟ੍ਰੇਨਿੰਗ ਅਫਸਰ ਮਿਸ ਪਰਮਿੰਦਰ ਪਿੰਦੂ ਜੇ.ਐਮ.ਆਈ.ਸੀ ਪਠਾਨਕੋਟ ਵਲੋਂ ਬੱਚਿਆਂ ਅਤੇ ਸਕੂਲ ਦੇ ਸਟਾਫ ਮੈਂਬਰਾਂ ਨੂੰ ਨਾਲਸਾ ਸਕੀਮ ਅਤੇ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵਿਕਟਮ ਮੁਆਵਜ਼ਾ ਸਕੀਮ, ਲੋਕ ਅਦਾਲਤਾਂ/ ਸਥਾਈ ਲੋਕ ਅਦਾਲਤਾਂ, ਮੈਡੀਏਸ਼ਨ ਅਤੇ ਮੁਫਤ ਕਾਨੂੰਨੀ ਸਹਾਇਤਾ ਸਕੀਮ ਦੇ ਬਾਰੇ ਵਿਸਥਾਰਪੁਰਵਕ ਦੱਸਿਆ ਗਿਆ ਅਤੇ ਨਾਲ ਹੀ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਹਰ ਤਰ੍ਹਾਂ ਦੀ ਕਾਨੂੰਨੀ ਸਲਾਹ ‘ਤੇ ਮੁਫ਼ਤ ਕਾਨੂੰਨੀ ਸਹਾਇਤਾ ਵੀ ਪ੍ਰਦਾਨ ਕਰਦੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਲੈਣ ਲਈ 1968 ਟੋਲ ਫ੍ਰੀ ਨੰਬਰ ਜਾਂ ਜਿਲਾ ਕਾਨੂੰਨੀ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਦੇ ਦਫਤਰ ਨੰ. 0186-2345370 ਡਾਇਲ ਜਾਂ ਦਫ਼ਤਰ ਦੀ ਈ-ਮੇਲ dtlsa.ptk@punjab.gov.in ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media