ਅੰਮ੍ਰਿਤਸਰ, 17 ਦਸੰਬਰ (ਸੁਖਬੀਰ ਸਿੰਘ) – ਪੁਲਿਸ ਥਾਣਾ ਕੰਟੋਨਮੈਂਟ ਵਿਖੇ ਤਾਇਨਾਤ ਏ.ਐਸ.ਆਈ ਦਲਜੀਤ ਸਿੰਘ ਨੂੰ ਸਨਮਾਨਿਤ ਕੀਤਾ ਗਿਆ।ਜਿਕਰਯੋਗ ਹੈ ਕਿ ਕਰੋਨਾ ਮਹਾਂਮਾਰੀ ਦੌਰਾਨ ਏ.ਐਸ.ਆਈ ਦਲਜੀਤ ਸਿੰਘ ਵਲੋਂ ਲੋੜਵੰਦਾਂ ਨੂੰ ਲੰਗਰ, ਰਾਸ਼ਨ ਤੇ ਬੱਚਿਆਂ ਨੂੰ ਕਾਪੀਆਂ ਕਿਤਾਬਾਂ ਵੰਡੀਆਂ ਗਈਆਂ।ਇਸ ਤੋਂ ਇਲਾਵਾ ਉਨਾਂ ਲੋੜਵੰਦ ਗਰੀਬ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹਾਂ ਤੇ ਮਾਲੀ ਮਦਦ ਦਿੱਤੀ, ਲੋੜਵੰਦਾਂ ਨੂੰ ਦਵਾਈਆਂ ਵੰਡਅਿਾਂ ਤੇ ਮੋਤੀਆਂ ਬਿੰਦ ਦੇ ਓਪਰੇਸ਼ਨ ਵੀ ਕਰਵਾਉਣ ਤੋਂ ਇਲਾਵਾ ਵਾਤਾਵਰਣ ਨੂੰ ਸਵੱਛ ਰੱਖਣ ਲਈ 5000 ਪੌਦੇ ਵੀ ਲਗਾਏ ਗਏ।ਦਲਜੀਤ ਸਿੰਘ ਵਲੋਂ ਕੀਤੇ ਲੋਕ ਭਲਾਈ ਦੇ ਕੰਮਾਂ ਨੂੰ ਦੇਖਦੇ ਹੋਏ ਏ.ਡੀ.ਜੀ.ਪੀ ਸਕਿਉਰਟੀ ਸ਼ਰਦ ਸੱਤਿਆ ਚੌਹਾਨ ਆਈ.ਪੀ.ਐਸ ਨੇ ਉਨਾਂ ਵਲੋਂ ਕੀਤੇ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਭਵਿੱਖ ‘ਚ ਵੀ ਸਮਾਜ ਭਲਾਈ ਦੇ ਕੰਮਾਂ ਨੂੰ ਜਾਰੀ ਰੱਖਣ ਲਈ ਕਿਹਾ ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …