ਸੰਗਰੂਰ, 17 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਦੀ ਇੰਟਰਨੈਸ਼ਨਲ ਆਕਸਫ਼ੋਰਡ ਸਕੂਲ ਦੇ ਅੱਠਵੀਂ ਜਮਾਤ ‘ਚ ਪੜਦੇੇ ਵਿਦਿਆਰਥੀ ਭਵਿਸ਼ਯ ਵਲੋਂ ਡਾ.
ਏ.ਪੀ.ਜੇ ਅਬਦੁਲ ਕਲਾਮ ਐਸ.ਓ.ਐਫ਼ ਪੰਜਾਬ ਬੈਡਮਿੰਟਨ ਚੈਂਪੀਅਨਸ਼ਿਪ ‘ਚ ਸਿਲਵਰ ਮੈਡਲ ਹਾਸਲ ਕੀਤਾ ਹੈ।ਇਸ ਤੋਂ ਬਾਅਦ ਸਕੂਲ ਪਹੁੰਚਣ ‘ਤੇ ਪ੍ਰਿੰਸੀਪਲ ਸਪਨਾ ਸ਼ਰਮਾ ਵਲੋਂ ਉਸ ਨੂੰ ਸਨਮਾਨਿਤ ਕੀਤਾ ਗਿਆ।ਪ੍ਰਿੰਸੀਪਲ ਨੇ ਇਸ ਸਮੇਂ ਕਿਹਾ ਕਿ ਇਹ ਸਾਡੇ ਅਤੇ ਪੂਰੇ ਸ਼ਹਿਰ ਲਈ ਮਾਣ ਦੀ ਗੱਲ ਹੈ ਕਿ ਭਵਿਸ਼ਯ ਨੇ ਸਟੇਟ ਲੈਵਲ ਦੀ ਅੰਡਰ 14 ਬੈਡਮਿਨਟਨ ਚੈਂਪਿਅਨਸ਼ਿਪ ਵਿੱਚ ਸਿਲਵਰ ਮੈਡਲ ਜਿੱਤ ਕੇ ਸਕੂਲ ਅਤੇ ਮਾਪਿਆ ਦਾ ਨਾਮ ਰੋਸ਼ਨ ਕੀਤਾ ਹੈ।ਇਸ ਮੌਕੇ ਸਕੂਲ ਅਧਿਆਪਕਾ ਪ੍ਰੀਤੀ ਸ਼ਰਮਾ, ਨਵਜੋਤ ਕੌਰ, ਪ੍ਰਭਜੋਤ ਕੌਰ, ਨਿਸ਼ਾ ਮਿੱਤਲ ਤੇ ਦਵਿੰਦਰ ਕੌਰ ਆਦਿ ਹਾਜ਼ਰ ਸਨ।
Check Also
ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ
ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …
Punjab Post Daily Online Newspaper & Print Media