ਸੰਗਰੂਰ, 19 ਦਸੰਬਰ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਵਿਨਰਜੀਤ ਸਿੰਘ
ਗੋਲਡੀ ਨੇ ਹਲਕੇ ‘ਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰਦਿਆਂ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਮੀਟਿੰਗਾਂ ਆਰੰਭ ਦਿੱਤੀਆਂ ਹਨ।ਵਰਕਰਾਂ ਨਾਲ ਮੀਟਿੰਗਾਂ ਕਰਦਿਆਂ ਵਿਨਰਜੀਤ ਸਿੰਘ ਗੋਲਡੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਅਕਾਲੀ ਦਲ ਤੇ ਬਸਪਾ ਵੱਲ ਰੁਝਾਣ ਸਿੱਧ ਕਰਦਾ ਹੈ ਕਿ ਸੂਬੇ ‘ਚ ਅਗਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੀ ਬਣਨੀ ਤੈਅ ਹੈ।ਉਨਾਂ ਕਿਹਾ ਕਿ ਉਹ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦੇ ਹਨ ਜਿੰਨਾਂ ਨੇ ਸੰਗਰੂਰ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਬਣਾਇਆ ਹੈ।ਉਹ ਹਲਕੇ ਦੀ ਸਮੱਚੀ ਲੀਡਰਸ਼ਿਪ ਤੇ ਵਰਕਰਾਂ ਦੀ ਮਿਹਨਤ ਤੇ ਸਹਿਯੋਗ ਸਦਕਾ ਇਸ ਸੀਟ ‘ਤੇ ਸ਼ਾਨਦਾਰ ਜਿੱਤ ਹਾਸਲ ਕਰਕੇ ਆਪਣੇ ਹਲਕੇ ਦੇ ਲੋਕਾਂ ਦੀ ਸੇਵਾ ਕਰਨਗੇ।ਇਸ ਮੌਕੇ ਹਲਕੇ ਦੇ ਸੀਨੀਅਰ ਆਗੂ ਤੇ ਵਰਕਰ ਵੀ ਮੌਜ਼ੂਦ ਸਨ ।
Check Also
ਛੀਨਾ ਨੇ ਖਾਲਸਾ ਯੂਨੀਵਰਸਿਟੀ ਦਾ ਆਨਲਾਈਨ ‘ਐਡਮਿਸ਼ਨ ਪੋਰਟਲ’ ਕੀਤਾ ਜਾਰੀ
ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਦਾ ਨਵਾਂ ‘ਐਡਮਿਸ਼ਨ ਪੋਰਟਲ’ ਵਿਦਿਆਰਥੀਆਂ ਲਈ …
Punjab Post Daily Online Newspaper & Print Media