Sunday, April 19, 2026

ਗੁਰਦੁਆਰਾ ਸੱਚਖੰਡ ਬੋਰਡ ਵਲੋਂ ਭੁਜ ਗੁਜਰਾਤ ਤੋਂ ਨੰਦੇੜ ਸਾਹਿਬ ਲਈ ਰੇਲ ਚਲਾਉਣ ਦੀ ਮੰਗ

ਅੰਮ੍ਰਿਤਸਰ, 21 ਦਸੰਬਰ (ਸੁਖਬੀਰ ਸਿੰਘ) – ਗੁਰਦੁਆਰਾ ਸੱਚਖੰਡ ਬੋਰਡ ਦੇ ਸੁਪਰਡੈਂਟ ਗੁਰਵਿੰਦਰ ਸਿੰਘ ਵਾਧਵਾ ਨੇ ਭਾਰਤ ਦੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ, ਰੇਲ ਰਾਜ ਮੰਤਰੀ ਦਾਨਵੇਜ਼ੀ ਅਤੇ ਚੇਅਰਮੈਨ ਰੇਲਵੇ ਬੋਰਡ ਪਾਸੋਂ ਸਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਲਈ ਵਾਇਆ ਮਨਮਾੜ ਤੋਂ ਭੁਜ ਗੁਜਰਾਤ ਅਤੇ ਭੁਜ ਗੁਜਰਾਤ ਤੋਂ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੱਕ ਰੇਲ ਗੱਡੀ ਚਲਾਉਣ ਦੀ ਮੰਗ ਕੀਤੀ ਸੁਪਰਡੈਂਟ ਨੇ ਦੱਸਿਆ ਕਿ ਇਸ ਸ਼ਹਿਰ ਦੇ ਵਸਨੀਕ ਅਤੇ ਸਿੱਖ ਸੰਗਤਾਂ ਨੂੰ ਸ੍ਰੀ ਹਜ਼ੂਰ ਸਾਹਿਬ ਜੀ ਦੇ ਦਰਸ਼ਨਾਂ ਲਈ ਸੌਖ ਹੋ ਸਕ,ੇ ਕਿਉਂਕਿ ਭਾਰਤ ਸਰਕਾਰ ਵਲੋਂ ਦੇਸ਼ ਦੇ ਵੱਖ ਵੱਖ ਹਿੱਸਿਆਂ ਪੰਜਾਬ, ਹਰਿਆਣਾ, ਹਿਮਾਚਲ ਤੇ ਬਿਹਾਰ ਆਦਿ ਜਗ੍ਹਾ ਤੋਂ ਰੇਲ ਗੱਡੀਆਂ ਸ੍ਰੀ ਹਜ਼ੂਰ ਸਾਹਿਬ ਤੱਕ ਚੱਲਦੀਆਂ ਹਨ।ਜਿਸ ਵਿਚ ਹਜ਼ਾਰਾਂ ਦੀ ਗਿਣਤੀ ‘ਚ ਸੰਗਤ ਗੁਰੂ ਸਾਹਿਬ ਦੇ ਦਰਸ਼ਨਾਂ ਕਰਕੇ ਜੀਵਨ ਸਫ਼ਲਾ ਕਰਦੀ ਹੈ।ਉਸੇ ਤਰ੍ਹਾਂ ਗੁਜਰਾਤ ਤੋਂ ਰੇਲ ਗੱਡੀ ਸ੍ਰੀ ਹਜ਼ੂਰ ਸਾਹਿਬ ਤੱਕ ਚਲਾਈ ਜਾਵੇ ਤਾਂ ਜੋ ਇਥੋਂ ਦੀਆਂ ਸਿੱਖ ਸੰਗਤਾਂ ਨੂੰ ਇਸ ਦਾ ਲਾਭ ਮਿਲ ਸਕੇ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …