Monday, April 27, 2026

ਭੇਟਾ ‘ਚ ਵਾਧੇ ਦੇ ਸ਼ੁਕਰਾਨੇ ‘ਤੇ ਸ੍ਰੀ ਦਰਬਾਰ ਦੇ ਪਾਠੀ ਸਿੰਘਾਂ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

ਅੰਮ੍ਰਿਤਸਰ, 21 ਦਸੰਬਰ (ਸੁਖਬੀਰ ਸਿੰਘ) – ਸ਼੍ਰੋਮਣੀ ਕਮੇਟੀ ‘ਚ ਠੇਕੇ ‘ਤੇ ਕੰਮ ਕਰਨ ਵਾਲੇ ਪਾਠੀ ਸਿੰਘਾਂ ਦੀ ਭੇਟਾ ਵਿਚ ਹੋਏ ਵਾਧੇ ‘ਤੇ ਪਾਠੀ ਸਿੰਘਾਂ ਵਲੋਂ ਗੁਰਦੁਆਰਾ ਬਾਬਾ ਸ੍ਰੀ ਬਿਧੀ ਚੰਦ ਵਿਖੇ ਸ਼ੁਕਰਾਨੇ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਪਾਠੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ।
ਪਾਠੀ ਸਿੰਘਾਂ ਦੇ ਪ੍ਰਧਾਨ ਗੁਰਮੁੱਖ ਸਿੰਘ ਅਮੀਸ਼ਾਹ ਨੇ ਦੱਸਿਆ ਕਿ ਪਾਠੀ ਸਿੰਘਾਂ ਦੇ ਹੱਕਾਂ ਦੀ ਰਾਖੀ ਕਰਦਿਆਂ ਸਮੇਂ ਸਮੇਂ ‘ਤੇ ਚੁੱਕੇ ਜਾਣਗੇ ਅਤੇ ਸ਼ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਮਿਲ ਕੇ ਪਾਠੀ ਸਿੰਘਾਂ ਅਤੇ ਉਹਨਾਂ ਦੇ ਪਰਿਵਾਰਾਂ ਦੇ ਇਲਾਜ਼ ਤੇ ਮਦਦ ਲਈ ਫੰਡ ਅਤੇ ਉਨਾਂ ਨੂੰ ਰੈਗੂਲਰ ਕਰਨ ਦੀ ਲੰਬਿਤ ਪਈ ਮੰਗ ਪੂਰੀ ਕਰਨ ਦੀ ਬੇਨਤੀ ਕਰਨਗੇ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …