ਸੰਗਰੂਰ, 22 ਦਸੰਬਰ (ਜਗਸੀਰ ਲੌਂਗੋਵਾਲ ) – ਅਕੇਡੀਆ ਵਰਲਡ ਸਕੂਲ ਸੁਨਾਮ ਵਿਖੇ ਛੋਟੇ ਸਾਹਿਬਜ਼਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਆਯੋਜਿਤ
ਕੀਤਾ ਗਿਆ।ਜਿਸ ਦਾ ਮੰਤਵ ਬੱਚਿਆਂ ਨੂੰ ਸ਼ਹੀਦੀ ਦਿਹਾੜੇ ਦੀ ਮਹੱਤਤਾ ਨੂੰ ਦਰਸਾਉਣ, ਉਹਨਾਂ ਅੰਦਰ ਮਨੁੱਖਤਾ ਲਈ ਪਿਆਰ ਜਗਾਉਣਾ ਤੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਕੁਰਬਾਨੀਆਂ ਬਾਰੇ ਜਾਗਰੂਕ ਕਰਵਾਉਣਾ ਸੀ।ਇਸ ਲਾਸਾਨੀ ਦਿਹਾੜੇ ਦੀ ਯਾਦ ‘ਚ ਸ਼ਬਦ ਗੁਰਬਾਣੀ , ਕਵੀਸ਼ਰੀ ਤੇ ਧਾਰਮਿਕ ਗੀਤ ਸੰਜ਼ਮਪ੍ਰੀਤ, ਅਨਮੋਲਪ੍ਰੀਤ ਕੌਰ, ਸਿਮਰਨਪ੍ਰੀਤ ਕੌਰ, ਦਿਵਾਂਸੀ, ਯੁਵਰਾਜ, ਇਮਨਪ੍ਰੀਤ ਸਿੰਘ, ਪ੍ਰਭਜੋਤ ਸਿੰਘ ਤੇ ਜਸ਼਼ਨਪ੍ਰੀਤ ਸਿੰਘ ਵਲੋਂ ਪੇਸ਼ ਕੀਤੇ ਗਏ।ਪ੍ਰੋਗਰਾਮ ਦਾ ਸੰਚਾਲਨ ਅਮਨ ਚੀਮਾਂ ਵਲੋਂ ਕੀਤਾ ਗਿਆ।
ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਰਣਜੀਤ ਕੌਰ ਵਲੋਂ ਬੱਚਿਆਂ ਨੂੰ ਇਸ ਦਿਹਾੜੇ ਦੀ ਮਹੱਤਤਾ ਬਾਰੇ ਦੱਸਿਆ ਗਿਆ।
Check Also
ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ
ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …
Punjab Post Daily Online Newspaper & Print Media