24 ਦਸੰਬਰ ਨੂੰ ਸਵੇਰੇ 11.30 ਵਜੇ ਦੇਣਗੇ ਧਰਨਾ
ਅੰਮ੍ਰਿਤਸਰ, 22 ਦਸੰਬਰ (ਸੁਖਬੀਰ ਸਿੰਘ) – ਸ਼਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਦੀ ਅੱਜ ਹੋਈ ਇਕ ਵਿਸ਼ੇਸ਼ ਬੈਠਕ ਦੌਰਾਨ ਸਾਬਕਾ ਕੈਬਨਿਟ
ਮੰਤਰੀ ਬਿਕਰਮ ਸਿੰਘ ਮਜੀਠੀਆ ਖਿਲਾਫ ਪੰਜਾਬ ਸਰਕਾਰ ਵਲੋਂ ਦਰਜ਼ ਕੀਤੇ ਗਏ ਝੂਠੇ ਪਰਚੇ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ।
ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਵੀਰ ਸਿੰਘ ਲੋਪੋਕੇ, ਅਨਿਲ ਜੋਸ਼ੀ, ਜ਼ਿਲ੍ਹਾ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ, ਮਜੀਠੀਆ ਦੇ ਓ.ਐਸ.ਡੀ ਮੇਜਰ ਸ਼ਿਵਚਰਨ ਸਿੰਘ ਸ਼ਿਵੀ, ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ, ਮਨਜੀਤ ਸਿੰਘ ਮੰਨਾ, ਬਲਜੀਤ ਸਿੰਘ ਜਲਾਲਉਸਮਾਂ, ਡਾ. ਦਲਬੀਰ ਸਿੰਘ ਵੇਰਕਾ, ਤਲਬੀਰ ਸਿੰਘ ਗਿੱਲ, ਐਸ.ਜੀ.ਪੀ.ਸੀ ਮੈਂਬਰ ਰਜਿੰਦਰ ਸਿੰਘ ਮਹਿਤਾ, ਜੋਧ ਸਿੰਘ ਸਮਰਾ, ਭਾਈ ਰਾਮ ਸਿੰਘ, ਹਰਜਾਪ ਸਿੰਘ ਸੁਲਤਾਨਵਿੰਡ, ਭਗਵੰਤ ਸਿੰਘ ਸਿਆਲਕਾ, ਗੁਰਪ੍ਰੀਤ ਸਿੰਘ ਰੰਧਾਵਾ, ਐਡਵੋਕੇਟ ਆਰ.ਪੀ ਸਿੰਘ ਮੈਣੀ, ਗੁਰਸ਼ਰਨ ਸਿੰਘ ਛੀਨਾ, ਗੋਰਵਦੀਪ ਸਿੰਘ ਵਲਟੋਹਾ, ਸੰਦੀਪ ਸਿੰਘ ਏ.ਆਰ, ਰਜਿੰਦਰ ਸਿੰਘ ਮਰਵਾਹਾ, ਕਿਰਨਪ੍ਰੀਤ ਸਿੰਘ ਮੋਨੂੰ ਦਿਲਬਾਗ ਸਿੰਘ, ਆਰ.ਸੀ ਯਾਦਵ ਆਦਿ ਵੱਡੀ ਗਿਣਤੀ `ਚ ਅਕਾਲੀ ਆਗੂ ਤੇ ਵਰਕਰ ਮੌਜ਼ੂਦ ਸਨ ।
ਆਗੂਆਂ ਨੇ ਕਿ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਸਾਜ਼ਿਸ਼ ਤਹਿਤ ਮਜੀਠੀਆ ‘ਤੇ ਜੋ ਝੂਠਾ ਪਰਚਾ ਦਰਜ਼ ਕੀਤਾ ਗਿਆ ਹੈ।ਉਸ ਦੇ ਖਿਲਾਫ਼ ਸਾਰੇ ਅਕਾਲੀ ਵਰਕਰ ਜਿਲ੍ਹਾ ਅੰਮ੍ਰਿਤਸਰ ਦੇ ਸਰੂਪ ਰਾਣੀ ਸਰਕਾਰੀ ਗਰਲਜ਼ ਕਾਲਜ ਨਜ਼ਦੀਕ ਸਥਿਤ ਚੌਂਕ ਵਿਖੇ ਪਰਸੋਂ 24 ਦਸੰਬਰ ਨੂੰ ਸਵੇਰੇ 11.30 ਵਜੇ ਧਰਨਾ ਦੇਣਗੇ ।
ਸਮੂਹ ਅਕਾਲੀ ਵਰਕਰਾਂ ਨੇ ਇੱਕ ਅਵਾਜ਼ ਵਿਚ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੀਤਾ ਜਾ ਰਿਹਾ ਇਹ ਧੱਕਾ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਇਸ ਤੋਂ ਬਾਅਦ ਕਾਂਗਰਸ ਦੀ ਸਰਕਾਰ ਜੇਕਰ ਮਾੜੀ ਸੋਚ ਅਤੇ ਰੰਜਿਸ਼ ਦੇ ਤਹਿਤ ਮਜੀਠੀਆ ਦੇ ਖਿਲਾਫ ਕੋਈ ਗ਼ੈਰਕਾਨੂੰਨੀ ਕਾਰਵਾਈ ਕਰਦੀ ਹੈ ਤਾਂ ਅਕਾਲੀ ਵਰਕਰ ਹਰ ਕੁਰਬਾਨੀ ਦੇਣ ਲਈ ਤਿਆਰ ਬਰ ਤਿਆਰ ਹੈ ।
Punjab Post Daily Online Newspaper & Print Media