Monday, December 23, 2024

ਖ਼ਾਲਸਾ ਕਾਲਜ ਐਜ਼ੂਕੇਸ਼ਨ ਦੀ ਵਿਦਿਆਰਥਣ ਦਾ ਪ੍ਰੀਖਿਆ ’ਚ ਸ਼ਾਨਦਾਰ ਸਥਾਨ ਹਾਸਲ

ਪ੍ਰਿੰ: ਢਿੱਲੋਂ ਨੇ ਵਿਦਿਆਰਥਣ ਨੂੰ ਪੌਦਾ ਭੇਟ ਕਰਕੇ ਕੀਤਾ ਸਨਮਾਨਿਤ

ਅੰਮ੍ਰਿਤਸਰ, 23 ਦਸੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਕੋਵਿਡ-19 ਕਾਰਨ ਪੈਦਾ ਹੋਈਆਂ ਚੁਣੌਤੀਆਂ ਦੇ ਬਾਵਜ਼ੂਦ ਯੂਨੀਵਰਸਿਟੀ ਦੀਆਂ ਵੱਖ-ਵੱਖ ਪ੍ਰੀਖਆਵਾਂ ’ਚ ਸ਼ਲਾਘਾਯੋਗ ਪ੍ਰਾਪਤੀਆਂ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ।ਕਾਲਜ ਦੇ ਬੀ.ਐਡ, ਐਮ.ਐਡ 3 ਸਾਲਾ ਇੰਟਰਗ੍ਰੇਟਿਡ ਕੋਰਸ ਦੀ ਵਿਦਿਆਰਥਣ ਆਦਿੱਤੀ ਮਦਾਨ ਨੇ ਸਮੈਸਟਰ-3 ’ਚ 84 ਪ੍ਰਤੀਸ਼ਤ ਨਾਲ ਯੂਨੀਵਰਸਿਟੀ ’ਚ ਪਹਿਲਾ ਸਥਾਨ ਹਾਸਲ ਕੀਤਾ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ ਨੇ ਆਪਣੇ ਦਫ਼ਤਰ ਵਿਖੇ ਉਕਤ ਵਿਦਿਆਰਥਣ ਦਾ ਮੂੰਹ ਮਿੱਠਾ ਕਰਵਾਉਂਦਿਆਂ ਉਸ ਨੂੰ ਸਨਮਾਨ ਵਜੋਂ ਪੌਦਾ ਭੇਟਾ ਕੀਤਾ।
                  ਡਾ. ਢਿੱਲੋਂ ਨੇ ਵਿਦਿਆਰਥਣ ਨੂੰ ਉਸ ਦੀ ਪੂਰੀ ਮਿਹਨਤ ਸਦਕਾ ਪ੍ਰੀਖਿਆ ’ਚ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ।ਕਾਲਜ ਫੈਕਲਟੀ ਨੇ ਖੁਸ਼ੀ ਜਾਹਿਰ ਕਰਦਿਆਂ ਸਾਰੇ ਵਿਦਿਆਰਥੀਆਂ ਨੂੰ ਸੁਨਿਹਰੇ ਭਵਿੱਖ ਅਤੇ ਸਫ਼ਲਤਾ ਲਈ ਅਸ਼ੀਰਵਾਦ ਦਿੱਤਾ।
                ਇਸ ਮੌਕੇ ਵਿਦਿਆਰਥਣ ਆਦਿੱਤੀ ਨੂੰ ਹਾਜ਼ਰ ਨੇ ਵੀ ਮੁਬਾਰਕਬਾਦ ਦਿੱਤੀ ਅਤੇ ਭਵਿੱਖ ‘ਚ ਬੁਲੰਦੀਆਂ ਛੂਹਣ ਦੀਆਂ ਸ਼ੁਭਇੱਛਾਵਾਂ ਦਿੱਤੀਆਂ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …