ਅੰਮ੍ਰਿਤਸਰ, 24 ਦਸੰਬਰ (ਸੁਖਬੀਰ ਸਿੰਘ) – ਸਥਾਨਕ ਸੁਲਤਾਨਵਿੰਡ ਇਲਾਕੇ ‘ਚ ਪੈਂਦੇ ਕਮਲਜੋਤੀ ਪਬਲਿਕ ਸਕੂਲ ਵਿਖੇ ਹਰ ਸਾਲ ਦੀ ਤਰ੍ਹਾਂ ਚਾਰ
ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕੁਇਜ਼ ਮੁਕਾਬਲੇ ਆਯੋਜਿਤ ਕੀਤੇ ਗਏ।ਉਚੇਚੇ ਤੌਰ ‘ਤੇ ਪਹੁੰਚੇ ਭਾਈ ਮੰਝ ਨਿਸ਼ਕਾਮ ਗੁਰਮਿਤ ਅਕੈਡਮੀ ਦੇ ਮੁੱਖ ਸੇਵਾਦਾਰ ਸੁਖਦੇਵ ਸਿੰਘ ਨੇ ਬੱਚਿਆਂ ਨੂੰ ਸਿੱਖ ਧਰਮ, ਬਾਣੀ ਅਤੇ ਬਾਣੇ ਦੇ ਸਿਧਾਂਤ ਬਾਰੇ ਦੱਸਿਆ ਅਤੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਤੋਂ ਜਾਣੂ ਕਰਵਾਇਆ।ਕੁਇਜ਼ ਮੁਕਾਬਲੇ ਦੇ ਜੇਤੂ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਬੂਟ, ਸਟੇਸ਼ਨਰੀ ਅਤੇ ਹੋਰ ਜਰੂਰੀ ਸਮਾਨ ਵੰਡਿਆ ਗਿਆ ।
ਸਕੂਲ ਪ੍ਰਿੰਸੀਪਲ ਮੈਡਮ ਕੁਲਦੀਪ ਕੌਰ ਨੇ ਭਾਈ ਮੰਝ ਨਿਸ਼ਕਾਮ ਗੁਰਮਿਤ ਅਕੈਡਮੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਦੇ ਦੌਰ ਵਿੱਚ ਬੱਚਿਆਂ ਨੂੰ ਪੜ੍ਹਾਈ ਤੋਂ ਇਲਾਵਾ ਧਰਮ ਨਾਲ ਜੋੜਨਾ ਅਤਿ ਜਰੂਰੀ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media