Tuesday, April 14, 2026

ਪ੍ਰਕਾਸ਼ ਸ਼ਤਾਬਦੀ ਨੂੰ ਸਮਰਪਿਤ ਸਨਮਾਨ ਸਮਾਰੋਹ ਤੇ ਬਾਲ ਕੀਰਤਨ ਦਰਬਾਰ 26 ਨੂੰ

ਸੰਗਰੂਰ, 24 ਦਸੰਬਰ (ਜਗਸੀਰ ਲੌਂਗੋਵਾਲ) – ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਵਾਲ-ਜਵਾਬ ਲੜੀ ਦੀ ਸਮਾਪਤੀ ਤੇ ਜੇਤੂ ਵਿਦਿਆਰਥੀਆਂ ਦਾ ਸਨਮਾਨ ਸਮਾਰੋਹ 26 ਦਸੰਬਰ ਨੂੰ ਸਥਾਨਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਸਵੇਰੇ 10 ਵਜੇ ਹੋਵੇਗਾ।
                 ਸੁਸਾਇਟੀ ਦੇ ਸੀਨੀਅਰ ਉਪ ਪ੍ਧਾਨ ਰਾਜਵਿੰਦਰ ਸਿੰਘ ਲੱਕੀ ਦੁਆਰਾ ਪਿਛਲੇ ਸਾਲ ਅਕਤੂਬਰ ਮਹੀਨੇ ਤੋਂ ਇਹ ਲੜੀ ਆਨਲਾਈਨ ਆਰੰਭ ਕੀਤੀ ਗਈ ਸੀ।ਜਿਸ ਵਿੱਚ ਦਿੱਲੀ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਫਿਰੋਜ਼ਪੁਰ, ਫਰੀਦਕੋਟ ਚੀਮਾ ਸਾਹਿਬ, ਫਤਿਹਗੜ੍ਹ, ਛੰਨਾ ਬੇਹਰ, ਸੰਗਰੂਰ ਆਦਿ ਸ਼ਹਿਰਾਂ ਦੇ 250 ਤੋਂ ਵੱਧ ਪਹਿਲੀ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ ਹੈ।ਮੁੱਖ ਸੇਵਾਦਾਰ ਦਲਵੀਰ ਸਿੰਘ ਨੇ ਦਸਿਆ ਕਿ ਇਸ ਲੜੀ ਅਧੀਨ ਪਹਿਲਾਂ ਮਹੀਨਾਵਾਰ ਜੇਤੂਆਂ ਦਾ ਐਲਾਨ ਕੀਤਾ ਗਿਆ ਤੇ ਹੁਣ ਉਨ੍ਹਾਂ ਜੇਤੂਆਂ ਵਿਚੋਂ ਹੀ 400 ਸਵਾਲਾਂ ਵਿਚੋਂ ਵੱਧ ਤੇ ਸਹੀ ਜਵਾਬ ਦੇਣ ਵਾਲੇ ਪਹਿਲੇ ਪੰਜ ਸਥਾਨ ਪ੍ਰਾਪਤ ਕਰਤਾ ਵਿਦਿਆਰਥੀਆਂ ਦਾ ਸੁਸਾਇਟੀ ਵਲੋਂ ਵਿਸ਼ੇਸ ਸਨਮਾਨ ਹੋਵੇਗਾ ਤੇ ਬਾਕੀ ਵਿਦਿਆਰਥੀਆਂ ਨੂੰ ਹੌਸਲਾ ਅਫਜ਼ਾਈ ਇਨਾਮ ਦਿੱਤੇ ਜਾਣਗੇ।ਇਸ ਸਬੰਧ ਵਿੱਚ ਤਿਆਰੀ ਮੀਟਿੰਗ ਨਰਿੰਦਰਪਾਲ ਸਿੰਘ ਸਾਹਨੀ ਸਰਪ੍ਰਸਤ, ਗੁਰਿੰਦਰ ਸਿੰਘ ਗੁਜਰਾਲ ਤੇ ਗੁਰਿੰਦਰਵੀਰ ਸਿੰਘ ਸਕੱਤਰ ਦੀ ਦੇਖ-ਰੇਖ ਹੇਠ ਹੋਈ।ਸੁਰਿੰਦਰ ਪਾਲ ਸਿੰਘ ਸਿਦਕੀ ਪ੍ਰੈਸ ਸਕੱਤਰ ਨੇ ਦਸਿਆ ਕਿ 26 ਦਸੰਬਰ ਨੂੰ ਸਵੇਰੇ ਸੁਸਾਇਟੀ ਸੇਵਕ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਨਗੇ।ਉਪਰੰਤ ਬਾਲ ਕੀਰਤਨ ਦਰਬਾਰ ਵਿੱਚ ਗੁਰਮਤਿ ਸੰਗੀਤ ਅਕੈਡਮੀਆਂ ਤੇ ਸਕੂਲਾਂ ਦੇ ਵਿਦਿਆਰਥੀ ਕੀਰਤਨ ਕਰਨਗੇ।ਇਸ ਤੋਂ ਬਾਅਦ ਜੇਤੂਆਂ ਦਾ ਸਨਮਾਨ ਹੋਵੇਗਾ ।
                  ਗੁਰਦੁਆਰਾ ਸਾਹਿਬ ਦੀ ਪ੍ਬੰਧਕ ਕਮੇਟੀ ਦੇ ਪ੍ਰਧਾਨ ਤੇ ਤਾਲਮੇਲ ਕਮੇਟੀ ਦੇ ਮੁੱਖੀ ਜਸਵਿੰਦਰ ਸਿੰਘ ਪ੍ਰਿੰਸ, ਗੁਰਮੀਤ ਸਿੰਘ ਸਾਹਨੀ, ਪਰਮਿੰਦਰ ਸਿੰਘ ਸੋਬਤੀ, ਗੁਰਿੰਦਰ ਸਿੰਘ ਸਰਨਾ ਨੇ ਸੁਸਾਇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਇਸ ਸਮਾਗਮ ਨਾਲ ਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਕਾਸ਼ ਪੁਰਬ 9 ਜਨਵਰੀ ਸਬੰਧੀ ਸਮਾਗਮਾਂ ਦੀ ਸ਼ੁਰੂਆਤ ਹੋ ਜਾਵੇਗੀ ।
                      ਇਸ ਮੌਕੇ ਰਾਜਵਿੰਦਰ ਸਿੰਘ ਲੱਕੀ, ਹਰਦੀਪ ਸਿੰਘ ਸਾਹਨੀ, ਪ੍ਰੀਤਮ ਸਿੰਘ, ਚਰਨਜੀਤ ਪਾਲ ਸਿੰਘ, ਜਸਵਿੰਦਰ ਪਾਲ ਸਿੰਘ, ਸੁਰਿੰਦਰ ਪਾਲ ਸਿੰਘ ਸਿਦਕੀ, ਜਸਵੀਰ ਸਿੰਘ ਖਾਲਸਾ, ਹਰਵਿੰਦਰ ਸਿੰਘ, ਗੁਰਮੀਤ ਸਿੰਘ, ਇਮਾਨਪ੍ਰੀਤ ਸਿੰਘ, ਰਾਜਿੰਦਰ ਪਾਲ ਸਿੰਘ, ਅਮਰਿੰਦਰ ਸਿੰਘ ਮੌਖਾ, ਬਲਜੋਤ ਸਿੰਘ , ਇੰਦਰਜੀਤ ਸਿੰਘ ਲਾਲੀ, ਜਸਕੀਰਤ ਸਿੰਘ, ਜਸਪ੍ਰੀਤ ਸਿੰਘ ਆਦਿ ਹਾਜ਼ਰ ਸਨ।

Check Also

ਡਿਪਟੀ ਕਮਿਸ਼ਨਰ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ

ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੱਲੋਂ ਜਲ੍ਹਿਆਂਵਾਲਾ ਬਾਗ ਸਾਕੇ …