ਅੰਮ੍ਰਿਤਸਰ, 25 ਦਸੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਉਤਰੀ ਦੇ ਫਤਹਿਗੜ੍ਹ ਚੂੜੀਆਂ ਰੋਡ ਇਲਾਕੇ ਪ੍ਰੀਤ ਨਗਰ ਵਿਖੇ ਬੈਥ ਸੈਦਾ ਚਰਚ ਵਿਖੇ
ਪਾਸਟਰ ਜੋਨ ਵਿਲੀਅਮ ਵਲੋਂ ਪ੍ਰਭੂ ਯਿਸੂ ਮਸੀਹ ਜੀ ਦਾ ਜਨਮ ਦਿਹਾੜਾ ਬਹੁਤ ਹੀ ਧੂਮ ਧਾਮ ਨਾਲ ਮਨਾਇਆ ਗਿਆ।ਪਾਸਟਰ ਜੋਨ ਵਿਲੀਅਮ ਨੇ ਸਾਰਿਆਂ ਨੂੰ ਕ੍ਰਿਸਮਿਸ ਦੇ ਇਤਿਹਾਸ ਅਤੇ ਮਹੱਤਤਾ ਬਾਰੇ ਦੱਸਿਆ।ਉਘੇ ਸਮਾਜ ਸੇਵਕ ਰਣਦੀਪ ਸਿੰਘ ਰਿੰਪਲ ਨੂੰ ਪਾਸਟਰ ਜੋਨ ਵਿਲੀਅਮ ਵਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਉਨਾਂ ਕਿਹਾ ਕਿ ਸਾਨੂੰ ਲੋੜਵੰਦਾਂ ਦੀ ਹਮੇਸ਼ਾਂ ਮਦਦ ਕਰਨੀ ਚਾਹੀਦੀ ਹੈ।ਇਸ ਮੌਕੇ ਸਤਨਾਮ ਸਿੰਘ, ਧਰਮਵੀਰ ਭੁੱਲਰ, ਰਾਜਿੰਦਰ ਸਿੰਘ ਆਦਿ ਹਾਜ਼ਰ ਸਨ।ਇਸ ਸਮੇਂ ਲੰਗਰ ਵੀ ਵਰਤਾਇਆ ਗਿਆ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media