Saturday, April 11, 2026

ਸ੍ਰੀ ਨਨਕਾਣਾ ਸਾਹਿਬ ਦੇ ਸਾਬਕਾ ਹੈਡ ਗ੍ਰੰਥੀ ਗਿਆਨੀ ਰਵੇਲ ਸਿੰਘ ਤੇ ਉਸਤਾਦ ਕੀਰਤਨੀਏ ਪ੍ਰੋ. ਕਰਤਾਰ ਸਿੰਘ ਦੀ ਸਿਹਤਯਾਬੀ ਦੀ ਕਾਮਨਾ

ਅੰਮ੍ਰਿਤਸਰ, 25 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਲੰਮਾਂ ਸਮਾਂ ਹੈਡ ਗ੍ਰੰਥੀ ਦੀਆਂ ਸੇਵਾਵਾਂ ਨਿਭਾਉਣ ਵਾਲੇ ਗਿਆਨੀ ਰਵੇਲ ਸਿੰਘ ਅਤੇ ਗੁਰਮਤਿ ਸੰਗੀਤ ਦੇ ਉਸਤਾਦ ਪ੍ਰੋ. ਕਰਤਾਰ ਸਿੰਘ ਦੀ ਸਿਹਤਯਾਬੀ ਦੀ ਕਾਮਨਾ ਕੀਤੀ ਹੈ।ਦੱਸਣਯੋਗ ਹੈ ਕਿ ਇਹ ਦੋਵੇਂ ਸ਼ਖ਼ਸੀਅਤਾਂ ਢਿੱਲੀ ਸਿਹਤ ਕਾਰਨ ਹਸਪਤਾਲਾਂ ਵਿਚ ਜ਼ੇਰੇ-ਇਲਾਜ਼ ਹਨ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਸਾਬਕਾ ਹੈਡ ਗ੍ਰੰਥੀ ਗਿਆਨੀ ਰਵੇਲ ਸਿੰਘ ਅਤੇ ਹਜ਼ਾਰਾਂ ਰਾਗੀ ਜਥਿਆਂ ਨੂੰ ਕੀਰਤਨ ਦੀ ਸਿਖਲਾਈ ਦੇਣ ਵਾਲੇ ਪ੍ਰੋ. ਕਰਤਾਰ ਸਿੰਘ ਦੀਆਂ ਸੇਵਾਵਾਂ ਅਹਿਮ ਹਨ।ਉਨ੍ਹਾਂ ਅਰਦਾਸ ਕੀਤੀ ਕਿ ਗੁਰੂ ਸਾਹਿਬ ਇਨ੍ਹਾਂ ਦੋਵੇਂ ਸ਼ਖ਼ਸੀਅਤਾਂ ਨੂੰ ਜਲਦ ਸਿਹਤਯਾਬੀ ਬਖ਼ਸ਼ਣ, ਤਾਂ ਜੋ ਇਹ ਪੰਥਕ ਸੇਵਾਵਾਂ ਨਿਭਾਉਂਦੇ ਰਹਿਣ।

Check Also

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …