ਅੰਮ੍ਰਿਤਸਰ, 27 ਦਸੰਬਰ (ਜਗਦੀਪ ਸਿੰਘ) – ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮਿਟਿਡ ਲੁਧਿਆਣਾ/ ਅੰਮ੍ਰਿਤਸਰ (ਪਰਕਸ) ਵੱਲੋਂ ਡਾ ਼
ਕਰਨੈਲ ਸਿੰਘ ਥਿੰਦ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨ ਡਾ. ਬ੍ਰਹਮਜਗਦੀਸ਼ ਸਿੰਘ, ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ, ਪ੍ਰੈਸ ਸਕੱਤਰ ਪ੍ਰਿੰਸੀਪਲ ਅੰਮ੍ਰਿਤ ਲਾਲ ਮੰਨਣ, ਸਕੱਤਰ ਗੁਰਮੀਤ ਪਲਾਹੀ ਤੇ ਬੋਰਡ ਦੇ ਡਾਇਰੈਟਰ ਡਾ. ਬ੍ਰਿਜਪਾਲ ਸਿੰਘ, ਸ੍ਰੀਮਤੀ ਜਸਬੀਰ ਕੌਰ, ਡਾ. ਬੂਟਾ ਸਿੰਘ ਬਰਾੜ, ਡਾ. ਸੁਰਿੰਦਰਪਾਲ ਸਿੰਘ ਮੰਡ, ਸ੍ਰੀ ਹਰਜਿੰਦਰ ਸਿੰਘ ਸੂਰਜੇਵਾਲੀਆ ਤੇ ਡਾ. ਜੀਤ ਸਿੰਘ ਜੋਸ਼ੀ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ ਕਿ ਡਾ. ਥਿੰਦ ਬਹੁਤ ਹੀ ਮਿਲਾਪੜੇ ਸੁਭਾਅ ਦੇ ਮਾਲਕ ਸਨ।ਉਹ ਪਹਿਲਾਂ ਖ਼ਾਲਸਾ ਕਾਲਜ ਅੰਮ੍ਰਿਤਸਰ ਵਿੱਚ ਪੰਜਾਬੀ ਦੇ ਪ੍ਰੌਫ਼ੈਸਰ ਰਹੇ ਤੇ ਬਾਅਦ ਵਿੱਚ ਗੁਰੂ ਨਾਨਕ ਦੇਵ ਯੂਨੀਵਿਰਸਿਟੀ ਅੰਮ੍ਰਿਤਸਰ ਵਿੱਚ ਪੰਜਾਬੀ ਇਤਿਹਾਸ, ਸਾਹਿਤ ਅਤੇ ਸਭਿਆਚਾਰ ਵਿਭਾਗ ਦੇ ਮੁੱਖੀ ਰਹੇ ਹਨ।ਉਹ ਇਸ ਯੂਨੀਵਰਸਿਟੀ ਵਿੱਚ ਰਜਿਸਟਰਾਰ ਦੇ ਤੌਰ ‘ਤੇ ਨਿਯੁੱਕਤ ਹੋਏ।ਡਾ. ਥਿੰਦ ਕੁੱਝ ਸਮੇਂ ਲਈ ਪੰਜਾਬ ਸਟੇਟ ਯੂਨੀਵਰਸਿਟੀ ਟੈਕਸਟ ਬੁੱਕ ਬੋਰਡ ਦੇ ਮੁੱਖੀ ਵੀ ਰਹੇ।ਉਹ 1977-1978 ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਿੰਡੀਕੇਟ ਮੈਂਬਰ ਰਹੇ।
ਉਹ ਤੇ ਡਾ. ਵਣਜਾਰਾ ਬੇਦੀ ਮੁੱਢਲੇ ਫੋਕਲੋਰਿਸਟਾਂ ਵਿੱੱਚੋਂ ਸਨ।ਉਨ੍ਹਾਂ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਨਾਲ ਸੰਬੰਧਤ ਡੇਢ ਦਰਜਨ ਪੁਸਤਕਾਂ ਬਤੌਰ ਲੇਖਕ/ ਸੰਪਾਦਕ ਪੰਜਾਬੀ ਸਾਹਿਤ ਦੀ ਝੋਲੀ ਪਾਈਆਂ।ਉਨ੍ਹਾਂ ਦੇ 75 ਦੇ ਕਰੀਬ ਖੋਜ ਪੱਤਰ ਵੀ ਛਪ ਚੁੱਕੇ ਹਨ।ੳੇੁਹ ਅੱਜ ਭਾਵੇਂ ਸਾਡੇ ਵਿੱਚ ਨਹੀਂ ਰਹੇ, ਪਰ ਉਨ੍ਹਾਂ ਨੂੰ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਲਈ ਪਾਏ ਵੱਡਮੁੱਲੇ ਯੋਗਦਾਨ ਲਈ ਉਨ੍ਹਾਂ ਨੂੰ ਹਮੇਸ਼ਾਂ ਯਾਦ ਕੀਤਾ ਜਾਂਦਾ ਰਹੇਗਾ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media