Wednesday, April 15, 2026

ਸੁੰਦਰ ਲਿਖਾਈ ਮੁਕਾਬਲੇ ‘ਚ ਰੱਤੋਕੇ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 27 ਦਸੰਬਰ (ਜਗਸੀਰ ਲੌਂਗੋਵਾਲ) – ਸੁੰਦਰ ਲਿਖਾਈ ਦੇ ਰਾਜ ਪੱਧਰੀ ਮੁਕਾਬਲੇ ਵਿੱਚ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੀਆਂ ਵਿਦਿਆਥਣਾਂ ਮਨਦੀਪ ਕੌਰ ਅਤੇ ਮਨਪ੍ਰੀਤ ਕੌਰ ਨੇ ਕ੍ਰਮਵਾਰ ਪਹਿਲਾ ਅਤੇ ਦੂਸਰਾ ਸਥਾਨ ਪ੍ਰਾਪਤ ਕੀਤਾ।ਇਹ ਮੁਕਾਬਲਾ ਪਟਿਆਲਾ ਦੇ ਐਚ. ਟੀਵੀ ਅਤੇ ਈਲਾਈਟ ਸੰਸਥਾ ਵਲੋਂ ਕਰਵਾਇਆ ਗਿਆ।ਸੰਸਥਾ ਵਲੋਂ ਜੇਤੂ ਵਿਦਿਆਰਥੀਆਂ ਨੂੰ 2100 ਅਤੇ 1100 ਰੁਪਏ ਦੇ ਚੈਕ ਦੇ ਨਾਲ ਨਾਲ ਸਰਟੀਫਿਕੇਟ ਵੀ ਭੇਜੇ ਗਏ।ਪੁਜੀਸ਼ਨਾਂ ਹਾਸਲ ਕਰਨ ਵਾਲ਼ੇ ਅਤੇ ਭਾਗ ਲੈਣ ਵਾਲੇ ਸਮੂਹ ਵਿਦਿਆਰਥੀਆਂ ਨੂੰ ਸਕੂਲ ਮੈਨੇਜਮੈਂਟ ਕਮੇਟੀ, ਵੈਲਫੇਅਰ ਕਮੇਟੀ ਅਤੇ ਪੰਚਾਇਤ ਵਲੋ ਸਨਮਾਨਿਤ ਕੀਤਾ ਗਿਆ।
                    ਅਧਿਆਪਕ ਪਰਦੀਪ ਸਿੰਘ ਨੇ ਦੱਸਿਆ ਕਿ ਅਜਿਹੇ ਮੁਕਾਬਲੇ ਜਿੱਥੇ ਵਿੱਦਿਆਰਥੀਆਂ ‘ਚ ਸਵੈ ਵਿਸ਼ਵਾਸ ਭਰਦੇ ਹਨ। ਉਥੇ ਅਧਿਆਪਕਾ ਨੂੰ ਵੀ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਦਿੰਦੇ ਹਨ।ਸਰਪੰਚ ਕੁਲਦੀਪ ਕੌਰ ਨੇ ਵਿਦਿਆਰਥੀਆਂ, ਮਾਪਿਆਂ ਅਤੇ ਸਟਾਫ਼ ਨੂੰ ਵਧਾਈ ਦਿੱੱਤੀ।
                ਇਸ ਮੌਕੇ ਸਰਪੰਚ ਕੁਲਦੀਪ ਕੌਰ, ਗਿਆਨ ਸਿੰਘ ਭੁੱਲਰ, ਗੁਰਮੀਤ ਸਿੰਘ ਕੁੱਬੇ, ਸਾਹਿਬ ਸਿੰਘ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ

ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …