Sunday, April 26, 2026

ਮਨਿਸਟੀਰੀਅਲ ਕਾਮਿਆਂ ਦੀ ਕਲਮਛੋੜ ਹੜਤਾਲ 8ਵੇਂ ਦਿਨ ਵਿੱਚ ਹੋਈ ਦਾਖਲ

ਅੰਮ੍ਰਿਤਸਰ, 29 ਦਸੰਬਰ (ਸੁਖਬੀਰ ਸਿੰਘ) – ਮਨਿਸਟੀਰੀਅਲ ਕਾਮਿਆਂ ਵਲੋਂ ਮੰਗਾਂ ਦੀ ਪੂਰਤੀ ਨਾ ਹੋਣ ਕਰਕੇ ਡਿਪਟੀ ਕਮਿਸ਼ਨਰ ਦਫਤਰ ਅੰਮ੍ਰਿਤਸਰ ਬਾਹਰ ਭਰਵੀਂ ਰੋਸ ਰੈਲੀ ਕਰਕੇ ਪੰਜਾਬ ਸਰਕਾਰ ਦਾ ਵਿਰੋਧ ਕੀਤਾ।ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਸੂਬਾ ਕਮੇਟੀ ਵਲੋਂ ਲਏ ਫੈਸਲੇ ਤਹਿਤ 28 ਦਸੰਬਰ ਨੂੰ 8ਵੇਂ ਦਿਨ ਵਿੱਚ ਹੋਈ ਦਾਖਲ ਹੋਈ ਮਨਿਸਟੀਰੀਅਲ ਕਾਮਿਆਂ ਦੀ ਕਲਮਛੋੜ ਹੜਤਾਲ ਦੌਰਾਨ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਜਿਲ੍ਹਾ ਇਕਾਈ ਅੰਮ੍ਰਿਤਸਰ ਵੱਲੋਂ ਮਨਜਿੰਦਰ ਸਿੰਘ ਸੰਧੂ ਵਲੋਂ ਜਿਲਾ ਪ੍ਰਧਾਨ ਅਤੇ ਜਗਦੀਸ਼ ਠਾਕੁਰ ਜਿਲਾ ਜਨਰਲ ਸਕੱਤਰ, ਮਨਦੀਪ ਸਿੰਘ ਚੌਹਾਨ ਜਿਲਾ ਵਿੱਤ ਸਕੱਤਰ, ਤਜਿੰਦਰ ਸਿੰਘ ਢਿੱਲੋਂ ਜਿਲਾ ਮੁੱਖ ਬੁਲਾਰਾ, ਅਸ਼ਨੀਲ ਸ਼ਰਮਾ ਜਿਲਾ ਮੁੱਖ ਸਲਾਹਕਾਰ, ਗੁਰਵੇਲ ਸਿੰਘ ਸੇਖੋਂ ਐਡੀਸ਼ਨਲ ਜਨਰਲ ਸਕੱਤਰ, ਅਮਨ ਥਰੀਏਵਾਲ, ਅਮਨਦੀਪ ਸਿੰਘ ਸੇਖੋਂ ਅਤੇ ਮੁਨੀਸ਼ ਕੁਮਾਰ ਸੂਦ ਸੀਨੀਅਰ ਮੀਤ ਪ੍ਰਧਾਨ ਦੀ ਅਗਵਾਈ ਹੇਠ ਮਿਤੀ 29/12/2021 ਨੂੰ ਡਿਪਟੀ ਕਮਿਸ਼ਨਰ ਦਫਤਰ ਅੰਮ੍ਰਿਤਸਰ ਦੇ ਬਾਹਰ ਭਰਵੀਂ ਰੋਸ ਰੈਲੀ ਕਰਕੇ ਪੰਜਾਬ ਸਰਕਾਰ ਵਿਰੁੱਧ ਮੰਗਾਂ ਦੀ ਪੂਰਤੀ ਨਾ ਕਰਨ ਕਰਕੇ ਭਾਰੀ ਰੋਸ ਦਾ ਪ੍ਰਗਟਾਵਾ ਕੀਤਾ।
                ਰੈਲੀ ਵਿੱਚ ਹਾਜ਼ਰ ਨੁਮਾਇੰਦਿਆਂ ਨੇ ਕਿਹਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚਾਹੀਦਾ ਹੈ ਮਨਿਸਟੀਰੀਅਲ ਕੇਡਰ ਦੀਆਂ ਬਕਾਇਆ ਮੰਗਾਂ ਤੁਰੰਤ ਲਾਗੂ ਕੀਤੀਆਂ ਜਾਣ ਅਤੇ ਜਥੇਬੰਦੀ ਦੇ ਸੂਬਾ ਆਗੂਆਂ ਨਾਲ ਮੀਟਿੰਗ ਕਰਕੇ ਛੇਵੇਂ ਤਨਖਾਹ ਕਮਿਸ਼ਨ ਦੀ ਜਾਰੀ ਰਿਪੋਰਟ ਵਿੱਚ ਸੋਧ ਕਰਦੇ ਹੋਏ 31/12/2015 ਨੂੰ ਮਿਲੀ ਆਖਰੀ ਬੇਸਿਕ ਤਨਖਾਹ ਉਪਰ 125% ਡੀ.ਏ ਦਾ ਰਲੇਵਾਂ ਕਰਕੇ ਉਸ ਉਪਰ 20% ਲਾਭ ਦਿੱਤਾ ਜਾਵੇ।
               ਰੋਸ ਰੈਲੀ ਵਿੱਚ ਸ਼ਾਮਿਲ ਹੋਣ ਵਾਲਿਆਂ ਵਿੱਚ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਜਿਲਾ ਯੂਨਿਟ ਦੇ ਵੱਖ ਵੱਖ ਵਿਭਾਗਾਂ ਦੇ ਆਗੂ ਸਹਿਬਾਨ, ਸਿਹਤ ਵਿਭਾਗ ਤੋਂ ਤਜਿੰਦਰ ਸਿੰਘ ਢਿੱਲੋਂ, ਅਤੁਲ ਸ਼ਰਮਾ, ਸੰਜੀਵ ਕੁਮਾਰ, ਕੁਲਦੀਪ ਸਿੰਘ ਅਤੇ ਹਰਵਿੰਦਰ ਕੌਰ, ਡਿਪਟੀ ਕਮਿਸ਼ਨਰ ਦਫਤਰ ਤੋਂ ਅਸਨੀਲ ਸ਼ਰਮਾ, ਦੀਪਕ ਅਰੋੜਾ, ਗੋਰਾ ਸਿੰਘ, ਪ੍ਰੀਤੀ ਗੁਲਸ਼ਨ, ਸੁਨੀਤਾ ਸ਼ਰਮਾ ਅਤੇ ਸਾਹਿਬ ਕੁਮਾਰ ਖਜ਼ਾਨਾ ਵਿਭਾਗ ਤੋਂ ਮੁਨੀਸ਼ ਕੁਮਾਰ ਸ਼ਰਮਾ, ਰਜਿੰਦਰ ਸਿੰਘ ਮੱਲੀ, ਸੰਦੀਪ ਅਰੋੜਾ ਅਤੇ ਤੇਜਿੰਦਰ ਸਿੰਘ ਛੱਜਲਵੱਡੀ, ਜਲ ਸਰੋਤ ਵਿਭਾਗ ਤੋਂ ਮੁਨੀਸ਼ ਕੁਮਾਰ ਸੂਦ ਅਤੇ ਗੁਰਵੇਲ ਸਿੰਘ ਸੇਖੋਂ, ਸਿੱਖਿਆ ਵਿਭਾਗ ਤੋਂ ਬਿਕਰਮਜੀਤ ਸਿੰਘ ਅਤੇ ਅਮਨ ਥਰੀਏਵਾਲ, ਲੋਕ ਨਿਰਮਾਣ ਵਿਭਾਗ ਤੋਂ ਵਿਕਾਸ ਜੋਸ਼ੀ ਅਤੇ ਹਸ਼ਵਿੰਦਰਪਾਲ ਸਿੰਘ, ਉਪ ਅਰਥ ਅਤੇ ਅੰਕੜਾ ਸਲਾਹਕਾਰ ਤੋਂ ਮੈਡਮ ਦਵਿੰਦਰ ਕੌਰ, ਐਕਸਾਈਜ਼ ਵਿਭਾਗ ਤੋਂ ਸਿਮਰਨਜੀਤ ਸਿੰਘ ਹੀਰਾ, ਹਰਸਿਮਰਨ ਸਿੰਘ ਅਤੇ ਸ਼ਮਸ਼ੇਰ ਸਿੰਘ, ਆਈ.ਟੀ.ਆਈ ਵਿਭਾਗ ਤੋਂ ਭੁਪਿੰਦਰ ਸਿੰਘ ਭਕਨਾ ਅਤੇ ਸੁਨੀਲ ਕੁਮਾਰ, ਵਾਟਰ ਸਪਲਾਈ ਤੋਂ ਰੋਬਿੰਦਰ ਸ਼ਰਮਾ ਅਤੇ ਅਕਾਸ਼ ਮਹਾਜਨ, ਸਥਾਨਕ ਸਰਕਾਰਾਂ ਵਿਭਾਗ ਤੋਂ ਗੁਰਦੇਵ ਸਿੰਘ ਰੰਧਾਵਾ, ਖੇਤੀਬਾੜੀ ਵਿਭਾਗ ਤੋਂ ਰਣਬੀਰ ਸਿੰਘ ਰਾਣਾ, ਮੰਡਲ ਭੂਮੀ ਰੱਖਿਆ ਦਫਤਰ ਤੋ ਰਮਨਦੀਪ ਸਿੰਘ ਢਿੱਲੋਂ, ਰੋਡਵੇਜ਼ ਵਿਭਾਗ ਤੋਂ ਮਨੋਜ ਕੁਮਾਰ, ਰਕੇਸ਼ ਕੁਮਾਰ ਅਤੇ ਕੁਲਦੀਪ ਸਿੰਘ, ਐਨ.ਸੀ.ਸੀ ਵਿਭਾਗ ਤੋਂ ਸੰਦੀਪ ਸਿੰਘ ਅਤੇ ਬਿਕਰਮਜੀਤ ਸਿੰਘ, ਸਮਾਜਿਕ ਸੁਰੱਖਿਆ ਵਿਭਾਗ ਤੋਂ ਗੁਰਦਿਆਲ ਸਿੰਘ ਅਤੇ ਜਗਜੀਵਨ ਸ਼ਰਮਾ, ਤਕਨੀਕੀ ਸਿੱਖਿਆ ਵਿਭਾਗ ਤੋਂ ਦਵਿੰਦਰ ਸਿੰਘ ਅਤੇ ਸੁਰਜੀਤ ਸਿੰਘ, ਚੰਦਰ ਅਰੋੜਾ ਅਤੇ ਦਿਲਬਾਗ ਸਿੰਘ ਕੋਆਪਰੇਟਿਵ ਵਿਭਾਗ ਤੋਂ ਹਰਪਾਲ ਸਿੰਘ ਅਤੇ ਤੇਜਪਾਲ ਸਿੰਘ, ਰੋਜ਼ਗਾਰ ਵਿਭਾਗ ਤੋਂ ਜਤਿੰਦਰਪਾਲ ਸਿੰਘ ਅਤੇ ਦੀਪਕ ਕੁਮਾਰ, ਡੀ.ਡੀ.ਪੀ.ਓ ਦਫਤਰ ਤੋਂ ਅਰਜੁਨ ਸਿੰਘ ਅਤੇ ਗੁਰਜੀਤ ਸਿੰਘ ਆਦਿ ਨੇ ਰੈਲੀ ਨੂੰ ਸੰਬੋਧਨ ਕੀਤਾ ਅਤੇ ਆਪੋ ਆਪਣੇ ਵਿਭਾਗਾਂ ਦੇ ਸਾਥੀਆਂ ਸਮੇਤ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕੀਤੀ।ਆਗੂਆਂ ਨੇ ਇਹ ਵੀ ਦੱਸਿਆ ਸਰਕਾਰ ਵੱਲੋਂ ਮੰਗਾਂ ਨਾ ਪੂਰੀਆਂ ਕੀਤੇ ਜਾਣ ਦੇ ਰੋਸ ਵਜੋਂ ਸੰਘਰਸ਼ ਨੂੰ ਹੋਰ ਤਿੱੱਖਾ ਕੀਤਾ ਜਾਵੇਗਾ।

Check Also

ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ

ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …