Wednesday, June 24, 2026

ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਨੇ ਪਿੰਡ ਭੈਣੀ ਵਿਖੇ ਮੁੱਖ ਮੰਤਰੀ ਚੰਨੀ ਦਾ ਪੁਤਲਾ ਫੂਕਿਆ

ਸੰਗਰੂਰ, 29 ਦਸੰਬਰ (ਜਗਸੀਰ ਲੌਂਗੋਵਾਲ) – ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਵਲੋਂ ਪਿੰਡ ਭੈਣੀ ਵਿਖੇ ਮੁੱਖ ਮੰਤਰੀ ਪੰਜਾਬ ਚਰਨਜੀਤ ਚੰਨੀ ਦੀ ਵਾਅਦਾ ਖਿਲਾਫੀ ਵਿਰੁੱਧ ਜਿਲ੍ਹਾ ਆਗੂ ਦਰਸ਼ਨ ਸਿੰਘ ਫਤਿਹਗੜ ਅਤੇ ਮਿੱਠੂ ਸਿੰਘ ਭੈਣੀ ਦੀ ਅਗਵਾਈ ਹੇਠ ਰੈਲੀ ਕੀਤੀ ਗਈ।
                     ਰੈਲੀ ਦੌਰਾਨ ਭੱਠਾ ਮਜ਼ਦੂਰਾਂ ਦੀ ਮੰਗਾਂ ਦਾ ਪੁਰਜ਼ੋਰ ਸਮਰਥਨ ਕੀਤਾ ਗਿਆ ਅਤੇ ਵਾਅਦਿਆਂ ਤੋਂ ਮੁੱਕਰਨ ਵਾਲੇ ਚਰਨਜੀਤ ਚੰਨੀ ਦਾ ਪੁਤਲਾ ਸਾੜਿਆ ਗਿਆ।ਪਿੰਡ ਵਿੱਚ ਕੀਤੀ ਰੈਲੀ ਨੂੰ ਸੰਬੋਧਨ ਕਰਦਿਆਂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਦੇ ਸੂਬਾ ਪ੍ਰਧਾਨ ਸੰਜੀਵ ਮਿੰਟੂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਚਰਨਜੀਤ ਚੰਨੀ ਨੇ ਗੱਦੀ ਉਪਰ ਬੈਠਣ ਸਾਰ ਹੀ ਸਮੁੱਚੀ ਲੁਕਾਈ ਦੀਆਂ ਮੰਗਾਂ ਪੂਰੀਆਂ ਕਰਨ ਸਬੰਧੀ ਵਾਅਦਿਆਂ ਦੀ ਝੜੀ ਲਗਾ ਦਿੱਤੀ ਪਰ ਇਹ ਵਾਅਦਿਆਂ ਦੀ ਝੜੀ ਸਿਰਫ਼ ਤੇ ਸਿਰਫ਼ ਫਲੈਕਸ ਬੋਰਡਾਂ ‘ਤੇ ਹੀ ਟੰਗੀ ਰਹਿ ਗਈ।ਇਸ ਸਮੇਂ ਜਥੇਬੰਦੀ ਦੇ ਸੂਬਾ ਪ੍ਰਧਾਨ ਸੰਜੀਵ ਮਿੰਟੂ ਨੇ 2 ਜਨਵਰੀ ਨੂੰ ਜਲੂਰ ਵਿਖੇ ਸ਼ਹੀਦ ਮਾਤਾ ਗੁਰਦੇਵ ਕੌਰ ਦੇ ਸ਼ਰਧਾਂਜਲੀ ਸਮਾਗਮ ਚ ਪਹੁੰਚਣ ਦਾ ਸਭ ਨੂੰ ਸੱਦਾ ਵੀ ਦਿੱਤਾ ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …