ਸਮਰਾਲਾ, 31 ਦਸੰਬਰ (ਇੰਦਰਜੀਤ ਸਿੰਘ ਕੰਗ) – ਸਥਾਨਕ ਦਾਣਾ ਮੰਡੀ ਚਾਵਾ ਰੋਡ ਸਮਰਾਲਾ ਵਿਖੇ ਪੰਜਾਬ ਭਰ ਦੀਆਂ ਵੱਖ-ਵੱਖ ਆੜ੍ਹਤੀਆ ਐਸੋਸੀਏਸ਼ਨਾਂ ਵਲੋਂ
ਦਿੱਲੀ ਸੰਘਰਸ਼ ਵਿੱਚ ਜਿੱਤ ਪ੍ਰਾਪਤ ਕਰਕੇ ਵਾਪਸ ਪਰਤਣ ਦੀ ਖੁਸ਼ੀ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਮੋਢੀ ਨੇਤਾਵਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।ਸਨਮਾਨ ਸਮਾਰੋਹ ਵਿੱਚ ਵੱਖ ਵੱਖ ਜਥੇਬੰਦੀਆਂ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਹਜਾਰਾਂ ਦੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।
ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿਆਸਪੁਰਾ ਦੀ ਅਗਵਾਈ ਵਿੱਚ ਬਲਾਕ ਮਾਛੀਵਾੜਾ ਅਤੇ ਬਲਾਕ ਸਮਰਾਲਾ ਤੋਂ ਵੱਖ ਵੱਖ ਜਥਿਆਂ ਵਿੱਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ।ਇਸ ਤੋਂ ਇਲਾਵਾ ਬਲਾਕ ਮਾਛੀਵਾੜਾ ਸਾਹਿਬ ਦੇ ਪ੍ਰਧਾਨ ਮੋਹਣ ਸਿੰਘ ਬਾਲਿਓਂ ਅਤੇ ਬਲਾਕ ਪ੍ਰਧਾਨ ਸਮਰਾਲਾ ਦੇ ਨਵਰੋਜ਼ ਸਿੰਘ ਉਟਾਲਾਂ ਵੀ ਆਪੋ ਆਪਣੇ ਜਥੇ ਲੈ ਕੇ ਇਸ ਸਨਮਾਨ ਸਮਾਰੋਹ ਵਿੱਚ ਪੁੱਜੇ।
ਇਨ੍ਹਾਂ ਜਥਿਆਂ ਵਿੱਚ ਸ਼ਮੂਲੀਅਤ ਕਰਨ ਵਾਲਿਆਂ ਵਿੱਚ ਪ੍ਰਮੁੱਖ ਤੌਰ ਤੇ ਕੁਲਦੀਪ ਸਿੰਘ ਗੜ੍ਹੀ ਤਰਖਾਣਾ, ਬਹਾਦਰ ਸਿੰਘ ਰੋਹਲੇ, ਬਲਜਿੰਦਰ ਸਿੰਘ ਹਰਿਓਂ ਕਲਾਂ, ਗੁਰਜੀਤ ਸਿੰਘ ਗੜ੍ਹੀ ਤਰਖਾਣਾਂ, ਮਨਪੀ੍ਰਤ ਸਿੰਘ ਰੋਹਲੇ, ਸਵਰਨ ਸਿੰਘ ਘੁਲਾਲ, ਲਵਪ੍ਰੀਤ ਸਿੰਘ ਬਾਲਿਓਂ, ਹਰਪ੍ਰੀਤ ਸਿੰਘ ਘੁਲਾਲ, ਮਨਪ੍ਰੀਤ ਸਿੰਘ ਘੁਲਾਲ, ਜੀਤਾ ਘੁਲਾਲ, ਡਾ. ਗੱਗੂ ਘੁਲਾਲ, ਹਰਪ੍ਰੀਤ ਸਿੰਘ ਗੜ੍ਹੀ, ਗੁਰਮੁੱਖ ਸਿੰਘ ਢੰਡੇ, ਸੁੱਖੀ ਰੋਹਲੇ ਆਦਿ ਵੀ ਸ਼ਾਮਲ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media