ਅੰਮ੍ਰਿਤਸਰ, 31 ਦਸੰਬਰ (ਸੁਖਬੀਰ ਸਿੰਘ) – ਟਰੈਫਿਕ ਐਜੂਕੇਸ਼ਨ ਸੈਲ ਵੱਲੋਂ ਸਥਾਨਕ ਜੀ.ਡੀ ਗੋਇੰਕਾ ਪਬਲਿਕ ਸਕੂਲ ਦੇ ਟਰਾਂਸਪੋਰਟ ਸਟਾਫ ਨਾਲ ਇੱਕ
ਵਰਕਸ਼ਾਪ ਲਗਾਈ ਗਈ।ਜਿਸ ਵਿੱਚ ਏ.ਐਸ.ਆਈ ਅਰਵਿੰਦਰ ਸਿੰਘ ਨੇ ਸਕੂਲ ਦੇ ਬੱਸ ਡਰਾਈਵਰਾਂ ਨਾਲ ਟਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਅਤੇ ਸੇਫ ਸਕੂਲ ਵਾਹਨ ਪਾਲਿਸੀ ਸਬੰਧੀ ਹਦਾਇਤਾਂ ਤੋਂ ਜਾਣੂ ਕਰਵਾਇਆ ਗਿਆ।ਐਚ.ਸੀ ਸਲਵੰਤ ਸਿੰਘ ਵਲੋਂ ਸਕੂਲੀ ਬੱਸ ਡਰਵਾਈਵਰਾਂ ਨੂੰ ਧੁੰਦ ਅਤੇ ਕੋਹਰੇ ਦੇ ਮੌਸਮ ਵਿੱਚ ਆਪਣੀ ਗੱਡੀ ਧਿਆਨ ਨਾਲ ਅਤੇ ਹੌਲੀ ਚਲਾਉਣ ਲਈ ਕਿਹਾ ਗਿਆ ਅਤੇ ਨਸ਼ਿਆਂ ਵਰਗੀ ਭੈੜੀ ਲਾਹਨਤ ਤੋਂ ਦੂਰ ਰਹਿਣ ਦੀ ਬੇਨਤੀ ਕੀਤੀ ਗਈ।
ਇਸ ਵਰਕਸ਼ਾਪ ਦੌਰਾਨ ਸਕੂਲ ਦੇ ਚੇਅਰਮੈਨ ਮਹਾਂਬੀਰ ਸਿੰਘ, ਪ੍ਰਿੰਸੀਪਲ ਸ਼੍ਰੀਮਤੀ ਮਧੂ ਗਾਂਧੀ ਤੋਂ ਇਲਾਵਾ ਸਕੂਲ ਦੇ ਟਰਾਂਸਪੋਰਟ ਇੰਚਾਰਜ਼ ਦਿਲਬਾਗ ਸਿੰਘ ਸਕੂਲ ਦੇ ਡਰਾਈਵਰ ਅਮਨਦੀਪ ਸਿੰਘ ਤੇ ਰਵਿੰਦਰ ਸਿੰਘ ਆਦਿ ਹਾਜ਼ਰ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media